ਭਾਰਤੀ ਜਨਤਾ ਪਾਰਟੀ ਦੀ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਪ੍ਰਨੀਤ ਕੌਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਗਏ ਹਨ। ਇਸ ਮੌਕੇ ਤੇ ਉਨ੍ਹਾਂ ਦੀ ਧੀ ਜੈ ਇੰਦਰ ਕੌਰ ਤੇ ਪੁੱਤ ਰਣਿੰਦਰ ਵੀ ਮੌਜੂਦ ਸਨ। ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪਟਿਆਲਾ ਦੇ ਇਤਿਹਾਸਕ ਬੁਰਜ ਬਾਬਾ ਆਲਾ ਸਿੰਘ ਜੀ ਵਿਖੇ ਮੱਥਾ ਟੇਕਿਆ।
