ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਕਾਰਨ ਸ਼ਰਾਬ ਦੇ ਠੇਕੇ ਤਿੰਨ ਦਿਨ ਬੰਦ ਰਹਿਣਗੇ। ਜਿੱਥੇ ਹਰਿਆਣਾ ਵਿੱਚ ਸ਼ਰਾਬ ਦੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਇਸ ਦੇ ਨਾਲ ਹੀ ਹਰਿਆਣਾ ਦੇ ਨਾਲ ਲੱਗਦੇ ਦਿੱਲੀ, ਯੂਪੀ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਖੇਤਰਾਂ ਵਿੱਚ ਵੀ ਠੇਕੇ ਬੰਦ ਰਹਿਣਗੇ।
ਦਸ ਦੇਈਏ ਕਿ 3 ਅਕਤੂਬਰ ਨੂੰ ਹਰਿਆਣਾ ‘ਚ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ। ਅਜਿਹੇ ‘ਚ ਵੀਰਵਾਰ ਸ਼ਾਮ 6 ਵਜੇ ਤੋਂ 5 ਅਕਤੂਬਰ ਦੀ ਸ਼ਾਮ ਤੱਕ ਠੇਕੇ ਬੰਦ ਰਹਿਣਗੇ। ਇਸ ਤੋਂ ਇਲਾਵਾ 8 ਅਕਤੂਬਰ ਨੂੰ ਨਤੀਜੇ ਵਾਲੇ ਦਿਨ ਵੀ ਸ਼ਰਾਬ ਦੀਆਂ ਦੁਕਾਨਾਂ ਨਹੀਂ ਖੁੱਲ੍ਹਣਗੀਆਂ। ਅਜਿਹੇ ‘ਚ ਸ਼ਰਾਬ ਦੀਆਂ ਦੁਕਾਨਾਂ ਨੂੰ ਕੁੱਲ ਤਿੰਨ ਦਿਨਾਂ ਲਈ ਤਾਲੇ ਲੱਗੇ ਰਹਿਣਗੇ। ਖਾਸ ਗੱਲ ਇਹ ਹੈ ਕਿ ਹਰਿਆਣਾ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ‘ਚ 5 ਕਿਲੋਮੀਟਰ ਦੇ ਦਾਇਰੇ ‘ਚ ਵੀ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ‘ਤੇ ਪਾਬੰਦੀ ਹੋਵੇਗੀ।
ਇਸ ਤੋਂ ਪਹਿਲਾਂ 2 ਅਕਤੂਬਰ ਨੂੰ ਗਾਂਧੀ ਜਯੰਤੀ ‘ਤੇ ਵੀ ਦੇਸ਼ ਭਰ ‘ਚ ਡਰਾਈ ਡੇ ਸੀ ਅਤੇ ਇਸ ਦੌਰਾਨ ਵੀ ਸ਼ਰਾਬ ਦੀਆਂ ਦੁਕਾਨਾਂ ਬੰਦ ਰਹੀਆਂ। ਕੁੱਲ ਮਿਲਾ ਕੇ ਇਸ ਮਹੀਨੇ ਹਰਿਆਣਾ ਵਿੱਚ ਚਾਰ ਦਿਨ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ।