ਪੰਚਾਇਤੀ ਚੋਣਾਂ ਵਿਚਾਲੇ ਮਾਨ ਸਰਕਾਰ ਨੇ ਪਿੰਡਾਂ ਵਾਲਿਆਂ ਨੂੰ ਦਿੱਤਾ ਵੱਡਾ ਤੋਹਫ਼ਾ

ਪੰਚਾਇਤੀ ਚੋਣਾਂ ਦੇ ਦੌਰਾਨ ਹੀ ਪੰਜਾਬ ਸਰਕਾਰ ਨੇ ਪਿੰਡਾਂ ਵਾਲਿਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਪੇਂਡੂ ਲਿੰਕ ਸੜਕਾਂ ਦੀ ਨੁਹਾਰ ਬਦਲਣ ਦਾ ਐਲਾਨ ਕੀਤਾ ਹੈ। ਮਾਨ ਸਰਕਾਰ ਦਾ ਕਹਿਣਾ ਹੈ ਕਿ ਸੂਬੇ ਵਿੱਚ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲੰਮੀਆਂ ਲਿੰਕ ਸੜਕਾਂ ਦੀ ਉਸਾਰੀ ਹੋਵੇਗੀ।

ਦਸ ਦੇਈਏ ਕਿ ਇਹ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਉੱਚ ਪੱਧਰੀ ਬੈਠਕ ਵਿੱਚ ਕੀਤਾ ਗਿਆ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਲੋਕਾਂ ਨੂੰ ਵੱਡੀ ਸਹੂਲਤ ਦੇਣ ਲਈ ਮੁੱਖ ਮੰਤਰੀ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ। ਅਹਿਮ ਗੱਲ ਹੈ ਕਿ ਪੰਜਾਬ ਸਰਕਾਰ ਨੇ ਇਹ ਐਲਾਨ ਉਸ ਵੇਲੇ ਕੀਤਾ ਹੈ ਜਦੋਂ ਪੰਚਾਇਤੀ ਚੋਣਾਂ ਲਈ ਵੋਟਿੰਗ ਚੱਲ ਰਹੀ ਹੈ ਤੇ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਦਾ ਐਲਾਨ ਹੋਣਾ ਹੈ।

Advertisement