ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਚੱਲੀਆਂ ਅੰਨ੍ਹੇਵਾਹ ਗੋਲੀਆਂ

ਜ਼ੀਰਾ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਜ਼ੀਰਾ ‘ਤੇ ਕਾਤਲਾਨਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਮਲਾਵਰਾਂ ਨੇ ਕੁਲਬੀਰ ਜ਼ੀਰਾ ਦੀ ਕਾਰ ‘ਤੇ ਕਰੀਬ 6 ਰਾਊਂਡ ਫਾਇਰ ਕੀਤੇ ਹਨ। ਇਹ ਹਮਲਾ ਉਦੋਂ ਹੋਇਆ, ਜਦੋਂ ਬੀਤੀ ਰਾਤ ਕੁਲਬੀਰ ਸਿੰਘ ਜ਼ੀਰਾ ਆਪਣੀ ਕਾਰ ਵਿਚ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਹੇ ਸਨ।

ਇਸ ਦੌਰਾਨ ਇਕ ਕਰੇਟਾ ਕਾਰ ਵਿਚ ਸਵਾਰ ਹਮਲਾਵਰਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਸ਼ੇਰ ਖਾਂ ਪਿੰਡ ਨੇੜੇ ਉਨ੍ਹਾਂ ਦੀ ਕਾਰ ‘ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆ। ਹਾਲਾਂਕਿ ਇਸ ਵਾਰਦਾਤ ਵਿਚ ਕੁਲਬੀਰ ਜ਼ੀਰਾ ਵਾਲ-ਵਾਲ ਬਚ ਗਏ ਅਤੇ ਵਾਰਦਾਤ ਉਪਰੰਤ ਹਮਲਾਵਰ ਤੇਜ਼ੀ ਨਾਲ ਫਰਾਰ ਹੋ ਗਏ। ਇਸ ਉਪਰੰਤ ਉਨ੍ਹਾਂ ਨੇ ਪੁਲਿਸ ਨੂੰ ਇਸ ਦੀ ਸ਼ਿਕਾਇਤ ਕੀਤੀ। ਕੁਲਬੀਰ ਜ਼ੀਰਾ ਦੀ ਗੱਡੀ ਦਾ ਪਿੱਛਾ ਕਰ ਰਹੀ ਕਰੇਟਾ ਕਾਰ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ। ਫਿਲਹਾਲ ਹਮਲਾਵਰਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਪੁਲਿਸ ਦਾ ਆਖਣਾ ਹੈ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। 

Advertisement