ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇਕ ਹੋਰ ਝਟਕਾ ਲੱਗਣ ਵਾਲਾ ਹੈ। ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਰਾਜ ਕੁਮਾਰ ਚੱਬੇਵਾਲ ਨੂੰ ਆਪ ਵੱਲੋਂ ਲੋਕ ਸਭਾ ਚੋਣਾਂ ਲਈ ਟਿਕਟ ਦਿੱਤੀ ਜਾ ਸਕਦੀ ਹੈ।

ਜ਼ਿਕਰਯੋਗ ਹੈ ਕਿ ਡਾ. ਰਾਜ ਕੁਮਾਰ ਕਾਂਗਰਸ ਦਾ ਵੱਡਾ ਦਲਿਤ ਚਹਿਰਾ ਹਨ ਅਤੇ ਵਿਧਾਨ ਸਭਾ ਵਿਚ ਕਾਂਗਰਸ ਵਿਧਾਇਕ ਦਲ ਦੇ ਉਪ ਨੇਤਾ ਵੀ ਹਨ। ਅੱਜ 15 ਮਾਰਚ ਨੂੰ ਆਪ ਵਿਚ ਸ਼ਾਮਲ ਹੋਣ ਮਗਰੋਂ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਵੱਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਤੋਂ ਬਾਅਦ ਹੁਣ ਇਹ ਗੱਲ ਸਾਹਮਣੇ ਆ ਰਹੀ ਹੈ।