ਪੰਜਾਬ ਕਾਂਗਰਸ ਨੇ ਜ਼ਿਮਨੀ ਚੋਣਾਂ ਲਈ ਬਣਾਈ ਯੋਜਨਾ ਕਮੇਟੀ, ਐਲਾਨੇ ਸਰਕਲ ਇਚਾਰਜ

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਰਣਨੀਤੀ ਤੇ ਯੋਜਨਾ ਕਮੇਟੀ ਦਾ ਗਠਨ ਕੀਤਾ ਹੈ। ਇਸ ‘ਚ 7 ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਕੋਆਰਡੀਨੇਟਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ 4 ਸਰਕਲਾਂ ਲਈ ਇੰਚਾਰਜ ਅਤੇ ਸਹਿ ਇੰਚਾਰਜ ਵੀ ਬਣਾਏ ਗਏ ਹਨ।  ਇਹ ਹੁਕਮ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਜਾਰੀ ਕੀਤੇ ਹਨ।

ਪੰਜਾਬ ਕਾਂਗਰਸ ਦੇ ਇੰਚਾਰਜ ਸ਼੍ਰੀ ਦੇਵੇਂਦਰ ਯਾਦਵ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਮਨੀ ਚੋਣਾਂ ਨੂੰ ਮੁੱਖ ਰੱਖਦੇ ਹੋਏ ਅਹੁਦੇਦਾਰ ਸਹਿਬਾਨਾਂ ਦੀ ਸੂਚੀ ਜਾਰੀ ਕੀਤੀ ਜਾਂਦੀ ਹੈ।

ਕਾਂਗਰਸ ਨੇ ਚਾਰੋਂ ਸੀਟਾਂ ਲਈ ਇੰਚਾਰਜ, ਸਹਿ-ਇੰਚਾਰਜ ਅਤੇ ਕੋਆਰਡੀਨੇਟਰ ਬਣਾਏ ਹਨ। ਇਸ ਮੌਕੇ ਕਾਂਗਰਸ ਵਿੱਚ ਵਾਪਸੀ ਕਰਨ ਵਾਲੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਚੱਬੇਵਾਲ ਸੀਟ ਦਾ ਸਹਿ-ਇੰਚਾਰਜ ਬਣਾਇਆ ਗਿਆ ਹੈ। ਉਂਜ ਮੌਜੂਦਾ ਸਰਕਾਰ ਨੇ ਉਸ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਸਮੇਤ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਫਿਲਹਾਲ ਉਹ ਜ਼ਮਾਨਤ ‘ਤੇ ਬਾਹਰ ਹਨ।

Advertisement