ਪੰਜਾਬ ‘ਚ ਅੱਜ ਇਨ੍ਹਾਂ 52 ਥਾਵਾਂ ’ਤੇ ਰੋਕੀਆਂ ਜਾਣਗੀਆਂ ਰੇਲਾਂ

ਕਿਸਾਨਾਂ ਵੱਲੋਂ ਅੱਜ ਦੇਸ਼ ਭਰ ਚ ਵੱਡਾ ਐਕਸ਼ਨ ਲਿਆ ਜਾ ਰਿਹਾ ਹੈ। ਅੱਜ ਕਿਸਾਨਾਂ ਵੱਲੋਂ ਦੇਸ਼ ਭਰ ਚ ਰੇਲਾਂ ਰੋਕੀਆਂ ਜਾਣਗੀਆਂ। ਇਸ ‘ਰੇਲ ਰੋਕੋ’ ਦੇ ਸੱਦੇ ਤਹਿਤ ਪੰਜਾਬ ਵਿੱਚ 52 ਥਾਵਾਂ ਉਤੇ ਧਰਨੇ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਸ਼ੰਭੂ ਮੋਰਚੇ ਦੇ ਕਿਸਾਨ ਇਸ ਖੇਤਰ ਨੇੜੇ ਸਥਿਤ ਪਿੰਡ ਸੰਜਰਪੁਰ ਵਿੱਚ ਰੇਲਵੇ ਲਾਈਨ ’ਤੇ ਧਰਨਾ ਦੇਣਗੇ। ਉਨ੍ਹਾਂ ਦਾਅਵਾ ਕੀਤਾ ਕਿ ਇਸ ਪਿੰਡ ਵਿੱਚ ਦਿੱਤਾ ਜਾਣ ਵਾਲਾ ਇਹ ਪਹਿਲਾ ਧਰਨਾ ਹੋਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ‘ਚ 18 ਜ਼ਿਲ੍ਹਿਆਂ ‘ਚ ਰੇਲ ਮਾਰਗ ਜਾਮ ਕੀਤਾ ਜਾਵੇਗਾ ਤੇ 30 ਥਾਵਾਂ ਉਤੇ ਚੱਕਾ ਜਾਮ ਕੀਤਾ ਜਾਵੇਗਾ। ਇਹ ਰੇਲ ਰੋਕੋ ਅੰਦੋਲਨ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਕੀਤਾ ਜਾਵੇਗਾ। SKM ਵੱਲੋਂ ਪੰਜਾਬ ਤੇ ਹਰਿਆਣਾ ਦੀ ਸਰਹੱਦ ਉਤੇ ਧਰਨਾ ਲਗਾਇਆ ਗਿਆ ਹੈ ਤੇ ਇਸ ਤੋਂ ਇਲਾਵਾ ਕਿਸਾਨ ਮਜ਼ਦੂਰ ਮੋਰਚਾ ਉਗਰਾਹਾਂ ਤੇ ਹੋਰ ਕਈ ਜਥੇਬੰਦੀਆਂ ਵੱਲੋਂ ਰੇਲਾਂ ਰੋਕੀਆਂ ਜਾਣਗੀਆਂ। ਕਿਸਾਨ ਜਥੇਬੰਦੀਆਂ ਵੱਲੋਂ ਅਪੀਲ ਕੀਤੀ ਗਈ ਹੈ ਕਿ ਕਿਸਾਨ ਆਪਣੇ ਪਰਿਵਾਰਾਂ ਸਣੇ ਇਸ ਅੰਦੋਲਨ ਦੇ ਵਿਚ ਸ਼ਾਮਲ ਹੋਣ।

Advertisement