ਪੰਜਾਬ ‘ਚ ਸੜਕਾਂ ‘ਤੇ ਸਫਰ ਕਰਨ ਵਾਲੇ ਲੋਕਾਂ ਨੂੰ ਅੱਜ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਸੂਬੇ ਦੀਆਂ ਕਿਸਾਨ ਜਥੇਬੰਦੀਆਂ ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ਤੇ ਡੀਏਪੀ ਦੀ ਘਾਟ ਦੇ ਮੁੱਦੇ ’ਤੇ 4 ਹਾਈਵੇਅ ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤੇ ਹਨ।
ਇਨ੍ਹਾਂ ਹਾਈਵੇਅ ਵਿੱਚ ਫਗਵਾੜਾ ਵਿੱਚ NH ‘ਤੇ ਸ਼ੂਗਰ ਮਿੱਲ ਦੇ ਸਾਹਮਣੇ, ਮੋਗਾ-ਫਿਰੋਜ਼ਪੁਰ ਹਾਈਵੇਅ, ਸੰਗਰੂਰ-ਬਰਨਾਲਾ ਹਾਈਵੇਅ ਅਤੇ ਗੁਰਦਾਸਪੁਰ-ਸ਼੍ਰੀ ਹਰਗੋਬਿੰਦਪੁਰ ਰੋਡ ਸ਼ਾਮਲ ਹਨ। ਅੱਜ (ਐਤਵਾਰ) ਕਿਸਾਨਾਂ ਦਾ ਸੰਘਰਸ਼ ਦੂਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ।
ਦਸ ਦਈਏ ਕਿ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਿਹਾ ਹੈ ਕਿ ਸੜਕਾਂ ‘ਤੇ ਬੈਠਣਾ ਸਮੱਸਿਆ ਦਾ ਹੱਲ ਨਹੀਂ ਹੈ।ਇਸ ਦੇ ਨਾਲ ਹੀ ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਧਰਨਿਆਂ ਦੀ ਗਿਣਤੀ ਵਧ ਸਕਦੀ ਹੈ।