ਲੋਕ ਸਭਾ ਚੋਣਾਂ ਦਾ ਮਾਹੌਲ ਦੇਸ਼ ਵਿਚ ਬਣਿਆ ਹੋਇਆ ਹੈ। ਚੋਣ ਜ਼ਾਬਤਾ ਵੀ ਸਾਰੇ ਦੇਸ਼ ਵਿਚ ਲੱਗਿਆ ਹੋਇਆ ਹੈ ਇਸ ਨੂੰ ਦੇਖਦਿਆਂ ਆਬਕਾਰੀ ਮਹਿਕਮਾ ਵੀ ਹਰਕਤ ਵਿਚ ਆ ਗਿਆ ਹੈ। ਵਿਭਾਗ ਦੇ ਅਧਿਕਾਰੀਆਂ ਨੇ ਸ਼ਰਾਬ ਠੇਕੇਦਾਰਾਂ ਨਾਲ ਮੀਟਿੰਗ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੀਟਿੰਗ ਦੌਰਾਨ ਠੇਕੇਦਾਰਾਂ ਨੂੰ ਚਿਤਾਵਨੀ ਦਿੱਤੀ ਗਈ। ਵਿਭਾਗ ਨੇ ਕਿਹਾ ਕਿ ਜੇਕਰ ਕੋਈ ਵੀ ਠੇਕੇਦਾਰ ਗੈਰ ਕਾਨੂੰਨੀ ਸ਼ਰਾਬ ਸਟੋਰ ਕਰਦਾ ਪਾਇਆ ਗਿਆ ਜਾਂ ਗੁਦਾਮਾਂ ਵਿੱਚ ਪਾਇਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ, ਇਸ ਦੇ ਨਾਲ ਹੀ ਥੋਕ ਵਿਕਰੀ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਅਤੇ ਕਈ ਚੀਜ਼ਾਂ ਜਿਵੇਂ ਕਿ ਬਿਨਾਂ ਪਰਮਿਟ ਤੋਂ ਸ਼ਰਾਬ ਦੀ ਢੋਆ ਢੁਆਈ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ।
ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਵਰੁਣ ਰੂਜਮ ਨੇ ਦੱਸਿਆ ਕਿ 28 ਮਾਰਚ ਨੂੰ ਪੂਰੇ ਪੰਜਾਬ ਵਿਚ ਡਰਾਅ ਪ੍ਰਣਾਲੀ ਰਾਹੀਂ ਠੇਕੇ ਅਲਾਟ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਅਲਾਟਮੈਂਟ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਜ਼ਿਕਰਯੋਗ ਹੈ ਕਿ ਲੁਧਿਆਣਾ ਦੇ ਵਿਸਲਿੰਗ ਵੁੱਡਜ਼ ਵਿਖੇ 28 ਮਾਰਚ ਨੂੰ ਝੜਾਅ ਪ੍ਰਕਿਰਿਆ ਰਾਹੀਂ ਠੇਕੇ ਅਲਾਟ ਕੀਤੇ ਜਾਣਗੇ।