ਪੰਜਾਬ ‘ਚ ਫਿਰ ਬਦਲਿਆ ਮੌਸਮ, ਮੀਂਹ ਦਾ ਯੈਲੋ ਅਲਰਟ ਜਾਰੀ

ਪੰਜਾਬ ਚ ਇਕ ਵਾਰ ਫਿਰ ਤੋਂ ਮੌਸਮ ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਆਪਣਾ ਮਿਜ਼ਾਜ ਬਦਲ ਰਿਹਾ ਹੈ ਜਿਸ ਨੂੰ ਲੈ ਕੇ ਕਰੀਬ 8 ਜ਼ਿਲ੍ਹਿਆਂ ਚ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉਧਰ ਹੀ, ਸਵੇਰੇ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਹਲਕੀ ਬਾਰਿਸ਼ ਪਈ। ਪੰਜਾਬ ਦਾ ਮੌਸਮ ਇੱਕ ਵਾਰ ਫਿਰ ਤੋਂ ਵੈਸਟਰਨ ਡਿਸਟਰਬੈਂਸ ਕਰਕੇ ਬਦਲਿਆ ਹੈ। ਪੰਜਾਬ ਦੇ ਮਾਝੇ ‘ਚ ਬੱਦਲਾਂ ਅਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲਿਆ।

ਦਸ ਦੇਈਏ ਕਿ 29-30 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਪੰਜਾਬ ਦੇ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ। ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ਵਿੱਚ ਸਰਗਰਮ ਪੱਛਮੀ ਗੜਬੜੀ ਕਾਰਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 29 ਅਤੇ 30 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Advertisement