ਦੇਸ਼ ਦੇ ਕਈ ਹਿੱਸਿਆਂ ਵਿਚ ਮੌਸਮ ਲਗਾਤਾਰ ਬਦਲ ਰਿਹਾ ਹੈ। ਕੁਝ ਥਾਵਾਂ ਉਤੇ ਬਹੁਤ ਗਰਮੀ ਹੈ ਅਤੇ ਕਈ ਥਾਵਾਂ ‘ਤੇ ਮੀਂਹ ਅਤੇ ਗੜਿਆਂ ਨੇ ਤਬਾਹੀ ਮਚਾਈ ਹੈ। ਇੱਕ ਤਾਜ਼ਾ ਪੱਛਮੀ ਗੜਬੜ 23 ਅਪ੍ਰੈਲ ਨੂੰ ਜੰਮੂ-ਕਸ਼ਮੀਰ ਵਿੱਚ ਆਉਣ ਵਾਲੀ ਹੈ, ਜਿਸ ਨਾਲ 23 ਅਪ੍ਰੈਲ ਤੱਕ ਉੱਪਰਲੇ ਇਲਾਕਿਆਂ ਵਿੱਚ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਹੋਵੇਗੀ। ਇੱਕ ਹੋਰ ਗੜਬੜੀ 26 ਅਪ੍ਰੈਲ ਤੱਕ ਪੱਛਮੀ ਹਿਮਾਲਿਆ ਤੱਕ ਪਹੁੰਚ ਜਾਵੇਗੀ। ਇਹ ਗੜਬੜੀ ਚੱਕਰਵਾਤੀ ਸਰਕੂਲੇਸ਼ਨ ਦੇ ਗਠਨ ਨੂੰ ਵੀ ਤੇਜ਼ ਕਰੇਗੀ। ਜਿਸ ਕਾਰਨ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਉੱਤਰ-ਪੱਛਮੀ ਭਾਰਤ ਵਿੱਚ ਗਰਜ ਨਾਲ ਮੀਂਹ ਪਵੇਗਾ।
ਭਾਰਤੀ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਇੱਕ ਮਹੱਤਵਪੂਰਨ ਮੌਸਮ ਪੈਟਰਨ ਭਾਰਤ ਦੇ ਵੱਖ-ਵੱਖ ਹਿੱਸਿਆਂ ਨੂੰ ਪ੍ਰਭਾਵਿਤ ਕਰਨ ਵਾਲਾ ਹੈ। ਪੱਛਮੀ ਬੰਗਾਲ ਅਤੇ ਉੜੀਸਾ ਵਿੱਚ ਅੱਜ ਵੀ ਗਰਮੀ ਤੋਂ ਲੈ ਕੇ ਲੂ ਜਾਰੀ ਰਹਿਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਇਹ ਹੌਲੀ-ਹੌਲੀ ਘੱਟੇਗੀ।
ਇਸ ਦੌਰਾਨ ਉੱਤਰ-ਪੂਰਬੀ ਭਾਰਤ ਵਿੱਚ 24 ਅਪ੍ਰੈਲ ਤੱਕ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ, 22 ਅਪ੍ਰੈਲ ਨੂੰ ਮੱਧ ਅਤੇ ਦੱਖਣੀ ਪ੍ਰਾਇਦੀਪ ਭਾਰਤ ਵਿੱਚ ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।