ਪੰਜਾਬ ਵਿੱਚ 12 ਫਰਵਰੀ ਨੂੰ ਸਰਕਾਰੀ ਛੁੱਟੀ ਰਹੇਗੀ। ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ। ਇਸ ਦਿਨ ਸਰਕਾਰੀ ਸਕੂਲ, ਸਰਕਾਰੀ ਦਫ਼ਤਰ ਅਤੇ ਹੋਰ ਸਾਰੇ ਤਰ੍ਹਾਂ ਦੇ ਬੋਰਡ ਦਫ਼ਤਰ ਬੰਦ ਰਹਿਣਗੇ। ਨਾਲ ਹੀ ਜਲੰਧਰ ‘ਚ 2 ਦਿਨ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ। ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ 12 ਫਰਵਰੀ ਨੂੰ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਮੌਕੇ 11 ਫਰਵਰੀ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ਹਿਰ ਵਿੱਚ ਵਿਸ਼ਾਲ ਜਲੂਸ ਕੱਢਿਆ ਜਾਵੇਗਾ। ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਕਾਰਨ 11 ਅਤੇ 12 ਫਰਵਰੀ ਨੂੰ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦਾ ਐਲਾਨ ਕੀਤਾ ਗਿਆ।

ਡੀਸੀ ਜਲੰਧਰ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਅਤੇ ਇਸ ਸਬੰਧੀ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ 11 ਫਰਵਰੀ ਨੂੰ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਹ ਕਦਮ ਚੁੱਕਿਆ ਗਿਆ ਹੈ।