ਪੰਜਾਬ ਵਿਚ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਨ ਮੌਕੇ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਵਸ ਨੂੰ ਥਾਂ ਦਿੱਤੀ ਹੈ।
ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਨ ਮੌਕੇ 8 ਅਪ੍ਰੈਲ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਸੋਮਵਾਰ ਨੂੰ ਬੈਂਕ ਵੀ ਬੰਦ ਰਹਿ ਸਕਦੇ ਹਨ।
