ਪੰਜਾਬ ਦੀ ਧੀ ਨੂੰ ਮਿਲਿਆ ਰਾਸ਼ਟਰੀ ਬਾਲ ਪੁਰਸਕਾਰ, ਰਾਸ਼ਟਰਪਤੀ ਨੇ ਕੀਤਾ ਸਨਮਾਨਿਤ

ਅੱਜ ਵੀਰ ਬਾਲ ਦਿਵਸ ਦੇ ਮੌਕੇ ‘ਤੇ ਦਿੱਲੀ ਦੇ ਭਾਰਤ ਮੰਡਪਮ ‘ਚ ਰਾਸ਼ਟਰੀ ਬਾਲ ਪੁਰਸਕਾਰ ਵੰਡੇ ਗਏ। ਇਸ ਵਾਰ 14 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 17 ਬੱਚਿਆਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿੱਚ 7 ​​ਲੜਕੇ ਅਤੇ 10 ਲੜਕੀਆਂ ਸ਼ਾਮਲ ਹਨ। ਇਨ੍ਹਾਂ ਬੱਚਿਆਂ ਵਿਚ ਪੰਜਾਬ ਦੀ ਸਾਨਵੀ ਸੂਦ ਨੂੰ ਵੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਸਾਨਵੀ ਪੰਜਾਬ ਦੇ ਜ਼ਿਲ੍ਹਾ ਰੋਪੜ ਦੀ ਰਹਿਣ ਵਾਲੀ ਹੈ। ਸਾਨਵੀ ਸਭ ਤੋਂ ਛੋਟੀ ਉਮਰ ਦੀ ਪਰਬਤਾਰੋਹੀ ਵਿਸ਼ਵ ਦੀਆਂ ਪ੍ਰਸਿੱਧ ਚੋਟੀਆਂ ’ਤੇ ਤਿਰੰਗਾ ਲਹਿਰਾ ਚੁੱਕੀ ਹੈ। ਸਾਨਵੀ ਸੂਦ ਏਸ਼ੀਆ ਦੀ ਸਭ ਤੋਂ ਛੋਟੀ ਉਮਰ ਦੀ ਮਾਊਂਟ ਕਿਲੀਮੰਜਾਰੋ ’ਤੇ ਚੜ੍ਹਨ ਵਾਲੀ ਪਹਿਲੀ ਪਰਬਤਰੋਹੀ ਬਣੀ ਸੀ।

ਦੱਸ ਦੇਈਏ ਕਿ ਅੱਜ ਵੀਰ ਬਾਲ ਦਿਵਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਇਨ੍ਹਾਂ 17 ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਸੱਤ ਸ਼੍ਰੇਣੀਆਂ ਵਿੱਚ ਦਿੱਤੇ ਜਾਂਦੇ ਹਨ। ਜਿਸ ਵਿੱਚ ਕਲਾ ਅਤੇ ਸੱਭਿਆਚਾਰ, ਬਹਾਦਰੀ, ਨਵੀਨਤਾ, ਵਿਗਿਆਨ ਅਤੇ ਤਕਨਾਲੋਜੀ, ਸਮਾਜਿਕ ਕਾਰਜ, ਖੇਡਾਂ ਅਤੇ ਵਾਤਾਵਰਣ ਸ਼ਾਮਲ ਹਨ। ਇਸ ਪ੍ਰੋਗਰਾਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਿਰਕਤ ਕਰਨਗੇ। ਰਾਸ਼ਟਰੀ ਬਾਲ ਪੁਰਸਕਾਰ ਕੇਂਦਰ ਸਰਕਾਰ ਵੱਲੋਂ ਸਾਲ 1996 ਵਿੱਚ ਸ਼ੁਰੂ ਕੀਤਾ ਗਿਆ ਸੀ।

Advertisement