ਪੰਜਾਬ ਦੀ ਸਿਆਸਤ ‘ਚ ਵੱਡਾ ਦਿਨ ਆਉਣ ਵਾਲਾ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਰੇਲੇਵਾਂ ਹੋਣ ਜਾ ਰਿਹਾ ਹੈ। ਦਰਅਸਲ, ਦੋ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਕੀਤੀ ਸੀ। ਜਿਸ ਵਿੱਚ ਦੋਵਾਂ ਨੇ ਸਮਝੌਤੇ ਲਈ ਸਹਿਮਤੀ ਦਿੱਤੀ ਸੀ।ਇਸ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਨੇ ਬੀਤੇ ਦਿਨ ਆਪਣੇ ਪਾਰਟੀ ਦੇ ਲੀਡਰਾਂ ਨਾਲ ਮੀਟਿੰਗ ਕੀਤੀ। ਉਹਨਾਂ ਦੀ ਰਾਏ ਹਾਸਲ ਕੀਤੀ ਅਤੇ ਅੱਜ ਸੁਖਦੇਵ ਢੀਂਡਸਾ ਦੁਪਹਿਰ 3 ਵਜੇ ਇੱਕ ਪ੍ਰੈੱਸ ਕਾਨਫੰਰਸ ਕਰਨ ਜਾ ਰਹੇ ਹਨ।
ਗੌਰਤਲਬ ਹੈ ਕਿ ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ ‘ਚ ਵਾਪਸੀ ਇਹ ਸਕੰਤੇ ਹੈ ਕਿ ਪੰਜਾਬ ਵਿੱਚ ਬੀਜੇਪੀ ਵੀ ਅਕਾਲੀ ਦਲ ਨਾਲ ਗਠਜੋੜ ਵਿੱਚ ਆ ਸਕਦੀ ਹੈ। ਅਕਾਲੀ ਦਲ ਅਤੇ ਬੀਜੇਪੀ ਦੀਆਂ ਚਰਚਾਵਾਂ ਤਾਂ ਕਾਫ਼ੀ ਸਮੇਂ ਤੋਂ ਚੱਲ ਰਹੀਆਂ ਹਨ। ਪਰ ਸ਼੍ਰੋਮਣੀ ਅਕਾਲੀ ਦਲ ਫਿਲਹਾਲ ਕਿਸਾਨ ਅੰਦੋਲਨ ਵੱਲ ਦੇਖ ਰਿਹਾ ਹੈ। ਦੂਜੇ ਪਾਸੇ ਬੀਜੇਪੀ ਵੀ ਪੰਜਾਬ ਨੂੰ ਲੈ ਕੇ ਕੋਈ ਸਿਆਸੀ ਆਪਡੇਟ ਨਹੀਂ ਦੇ ਰਹੀ। ਦੋਵੇਂ ਪਾਰਟੀਆਂ ਕਿਸਾਨ ਅੰਦੋਲਨ ਖ਼ਤਮ ਹੁੰਦਾ ਦੇਖ ਰਹੀਆਂ ਹਨ।