ਹਲਕਾ ਘਨੌਰ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਜਾਇਬ ਸਿੰਘ ਮੁਖਮੈਲਪੁਰ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਦੱਸ ਦੇਈਏ ਕਿ ਉਨ੍ਹਾਂ 75 ਸਾਲਾਂ ਦੀ ਉਮਰ ਵਿੱਚ ਆਖਰੀ ਸਾਹ ਲਏ। ਉਨ੍ਹਾ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਮੁਖਮੈਲਪੁਰ ਵਿੱਚ 1ਵਜੇ ਕੀਤਾ ਜਾਏਗਾ। ਦਸ ਦੇਈਏ ਕਿ ਅਜਾਇਬ ਸਿੰਘ ਮੁਖਮੈਲਪੁਰ ਪਿਛਲੇ ਚਾਰ ਸਾਲਾਂ ਤੋਂ ਬਿਮਾਰ ਚੱਲ ਰਹੇ ਸਨ ਪ੍ਰੰਤੂ ਪਿਛਲੇ 15 ਦਿਨਾਂ ਪਹਿਲਾਂ ਉਹਨਾਂ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ ਅਤੇ ਬੀਤੇ ਦਿਨੀਂ ਫਿਰ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਸੀ, ਪਰੰਤੂ ਠੀਕ ਹੋਣ ਉਪਰੰਤ ਉਹਨਾਂ ਨੂੰ ਘਰ ਲਿਆਂਦਾ ਗਿਆ।
ਅਜਾਇਬ ਸਿੰਘ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਹਲਕਾ ਘਨੌਰ ਅਤੇ ਪੰਜਾਬ ਦੇ ਵਿੱਚ ਸੋਗ ਦੀ ਲਹਿਰ ਦੌੜ ਪਈ। ਅਜਾਇਬ ਸਿੰਘ ਮਖਮੈਲਪੁਰ ਆਪਣੇ ਪਿੱਛੇ ਆਪਣੀ ਧਰਮਪਤਨੀ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਦੋ ਬੇਟੀਆਂ ਅਤੇ ਇੱਕ ਪੁੱਤਰ ਨੂੰ ਛੱਡ ਕੇ ਪਰਮ ਪਿਤਾ ਦੇ ਚਰਨਾਂ ਵਿੱਚ ਜਾ ਬਿਰਾਜੇ।