ਪੰਜਾਬ ਦੇ ਇਸ ਜਿਲ੍ਹੇ ਵਿੱਚ ਭਲਕੇ ਛੁੱਟੀ ਦਾ ਐਲਾਨ

ਪੰਜਾਬ ਦੇ ਮਾਲੇਰਕੋਟਲਾ ਜਿਲ੍ਹੇ ਦੇ ਸਕੂਲ ਭਲਕੇ 17 ਜੁਲਾਈ ਨੂੰ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਕਈ ਸੂਬਿਆਂ ਵਿਚ ਸਕੂਲਾਂ ਵਿਚ 18 ਜੁਲਾਈ ਦੀ ਛੁੱਟੀ ਕੀਤੀ ਗਈ ਹੈ। ਇਸ ਲਈ ਸਕੂਲ ਜਾਣ ਤੋਂ ਪਹਿਲਾਂ ਸਲਾਨਾ ਛੁੱਟੀਆਂ ਦਾ ਕਲੰਡਰ ਚੈਕ ਕਰੋ। ਮਹਾਰਾਸ਼ਟਰ, ਕੇਰਲ, ਕਰਨਾਟਕ, ਗੋਆ, ਗੁਜਰਾਤ ਸਮੇਤ ਕਈ ਰਾਜਾਂ ਵਿਚ ਭਾਰੀ ਬਾਰਿਸ਼ ਕਾਰਨ ਰੈੱਡ ਅਲਰਟ ਦੇ ਮੱਦੇਨਜ਼ਰ ਪਿਛਲੇ ਕਈ ਦਿਨਾਂ ਤੋਂ ਸਕੂਲ ਬੰਦ ਕਰ ਦਿੱਤੇ ਗਏ ਹਨ। ਇਨ੍ਹਾਂ ਰਾਜਾਂ ਵਿੱਚ 16 ਅਤੇ 17 ਜੁਲਾਈ ਤੋਂ ਸਕੂਲ ਖੋਲ੍ਹੇ ਜਾਣੇ ਸਨ, ਪਰ ਕੱਲ ਯਾਨੀ ਕਿ 17 ਜੁਲਾਈ 2024 ਨੂੰ ਮੁਹੱਰਮ ਦੇ ਕਾਰਨ ਜ਼ਿਆਦਾਤਰ ਰਾਜਾਂ ਵਿੱਚ ਸਕੂਲ ਬੰਦ ਰਹਿਣਗੇ। ਕਈ ਸੂਬਿਆਂ ਵਿਚ ਸਕੂਲਾਂ ਵਿਚ 18 ਜੁਲਾਈ ਦੀ ਛੁੱਟੀ ਕੀਤੀ ਗਈ ਹੈ। ਇਸ ਲਈ ਸਕੂਲ ਜਾਣ ਤੋਂ ਪਹਿਲਾਂ ਸਲਾਨਾ ਛੁੱਟੀਆਂ ਦਾ ਕਲੰਡਰ ਚੈਕ ਕਰੋ।

ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ.ਪੱਲਵੀ ਨੇ ਮੁਹੱਰਮ (ਯੋਮ-ਏ-ਅਸੂਰਾ) ਮੌਕੇ 17 ਜੁਲਾਈ ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਜੁਲਾਈ ਨੂੰ ਮਾਲੇਰਕੋਟਲਾ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ/ਅਰਧ ਸਰਕਾਰੀ ਦਫ਼ਤਰ, ਸਰਕਾਰੀ/ਗ਼ੈਰ-ਸਰਕਾਰੀ ਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਅਤੇ ਬੈਂਕ ਆਦਿ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਜਿਨ੍ਹਾਂ ‘ਚ ਪਰੀਖਿਆਵਾਂ ਚੱਲ ਰਹੀਆਂ ਹਨ ਉਨ੍ਹਾਂ ‘ਤੇ ਛੁੱਟੀ ਦੇ ਇਹ ਹੁਕਮ ਲਾਗੂ ਨਹੀਂ ਹੋਣਗੇ।

ਦਸ ਦਈਏ ਕਿ ਸ਼ੀਆ ਭਾਈਚਾਰੇ ਵੱਲੋਂ ਕਰਬਲਾ ਦੇ ਸ਼ਹੀਦਾਂ ਦੀ ਯਾਦ ‘ਚ ਮਨਾਏ ਜਾਂਦੇ ਮੁਹੱਰਮ ਦੇ ਮੌਕੇ ਤੇ ਜਨਤਕ ਛੁੱਟੀ ਐਲਾਨਣ ਲਈ ਸੱਜਾਦ ਹੁਸੈਨ, ਅੰਜੁਮਨ ਏ ਹੁਸੈਨੀਆ (ਰਜਿ.) ਦੇ ਜਨਰਲ ਸਕੱਤਰ ਮੁਹੰਮਦ ਓਵਨ, ਸ਼ੇਖ ਸੱਜਾਦ ਹੁਸੈਨ,ਹਾਜੀ ਸ਼ੇਖ ਲਿਆਕਤ ਅਲੀ, ਸ਼ੇਖ ਤੋਕੀਰ ਹੁਸੈਨ ਤੇ ਸ਼ਾਹ ਹੁਸੈਨ ਜੈਦੀ ਵੱਲੋਂ ਡਿਪਟੀ ਕਮਿਸ਼ਨਰ ਡਾ.ਪੱਲਵੀ ਨੂੰ ਮੰਗ ਪੱਤਰ ਸੋਂਪਿਆ ਗਿਆ ਸੀ।

Advertisement