ਪੰਜਾਬ ਦੇ ਕਿਸਾਨ ਅੱਜ ਸਾਰੇ ਟੋਲ ਪਲਾਜ਼ਾ ਕਰਵਾਉਣਗੇ Free, ਆਗੂਆਂ ਦੇ ਘਰ ਦੇ ਬਾਹਰ ਦੇਣਗੇ ਧਰਨਾ

ਪੰਜਾਬ ਵਿੱਚ ਕਿਸਾਨਾਂ ਵੱਲੋਂ ਵੀਰਵਾਰ ਨੂੰ ਸਾਰੇ ਟੋਲ ਪਲਾਜ਼ੇ ਮੁਫ਼ਤ ਕਰ ਦਿੱਤੇ ਜਾਣਗੇ। ਜਲਦੀ ਹੀ ਕਿਸਾਨ ਟੋਲ ਪਲਾਜ਼ਾ ਨੂੰ ਫ੍ਰੀ ਕਰਵਾਉਣ ਲਈ ਪਹੁੰਚਣਗੇ। ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕੇ ਮੋਰਚੇ ਲਗਾਏ ਜਾਣਗੇ।

ਇਸ ਦੌਰਾਨ ‘ਆਪ’ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਮੋਰਚੇ ਲਗਾਏ ਜਾਣਗੇ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਿਆ ਗਿਆ ਹੈ। ਇਹ ਫੈਸਲਾ ਝੋਨੇ ਦੀ ਨਾਜਾਇਜ਼ ਖਰੀਦ ਦੇ ਵਿਰੋਧ ਵਿੱਚ ਲਿਆ ਗਿਆ ਹੈ। ਇਹ ਰੋਸ ਕੇਂਦਰ ਅਤੇ ਪੰਜਾਬ ਦੋਵਾਂ ਸਰਕਾਰਾਂ ਖਿਲਾਫ ਹੈ।

ਕਿਸਾਨ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰਾਂ ’ਤੇ ਕਿਸਾਨਾਂ ਦੀਆਂ ਇਨ੍ਹਾਂ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕਰਨ ਦਾ ਦੋਸ਼ ਲਾਇਆ ਹੈ। ਉਹ ਕਾਰਪੋਰੇਟ ਪੱਖੀ ਡਬਲਯੂ.ਟੀ.ਓ. ਦੀ ਓਪਨ ਮਾਰਕੀਟ ਨੀਤੀ ਦੇ ਖਿਲਾਫ ਹਨ। ਉਨ੍ਹਾਂ ਸਮੂਹ ਪਿੰਡਾਂ ਦੇ ਕਿਸਾਨਾਂ-ਮਜ਼ਦੂਰਾਂ ਨੂੰ ਕੇਂਦਰ ਅਤੇ ਰਾਜ ਸਰਕਾਰਾਂ ਦੇ ਇਸ ਮਾਰੂ ਹਮਲੇ ਨੂੰ ਨਾਕਾਮ ਕਰਨ ਲਈ ਦਿਨ ਰਾਤ ਮਿਹਨਤ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਇਸੇ ਤਾਕਤ ਨਾਲ ਇਨ੍ਹਾਂ ਮੋਰਚਿਆਂ ਤੱਕ ਪਹੁੰਚਣ ਲਈ ਕਿਹਾ ਹੈ

Advertisement