ਪੰਜਾਬ ਦੇ ਸਕੂਲ ਸਮੇਂ ਨੂੰ ਲੈ ਕੇ ਆਈ ਵੱਡੀ ਖ਼ਬਰ

ਜਾਬ ਵਿਚ ਠੰਢ ਅਤੇ ਧੁੰਦ ਦੇ ਕਹਿਰ ਦੇ ਮੱਦੇਨਜ਼ਰ ਪੰਜਾਬ ਬਾਲ ਅਧਿਕਾਰ ਕਮਿਸ਼ਨ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਸਮਾਂ ਬਦਲਣ ਲਈ ਪੱਤਰ ਲਿਖਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਸਮੇਂ ਦੌਰਾਨ ਦੇਖਣ ਵਿੱਚ ਆਇਆ ਹੈ ਕਿ ਧੂੰਦ ਕਾਰਨ ਕਈ ਸਕੂਲੀ ਬੱਸਾਂ ਦੁਰਘਟਨਾਵਾਂ ਦਾ ਸ਼ਿਕਾਰ ਹੋ ਚੁੱਕੀਆਂ ਹਨ, ਜਿਸ ਕਾਰਨ ਉਨ੍ਹਾਂ ਦਾ ਭਾਰੀ ਨੁਕਸਾਨ ਵੀ ਹੋਇਆ ਹੈ। ਇਸ ਲਈ 31 ਜਨਵਰੀ ਤੱਕ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਟਾਈਮ ਸਵੇਰੇ 10:00 ਵਜੇ ਤੈਅ ਕੀਤੇ ਜਾਣ।

ਮਾਨਸਾ ਜ਼ਿਲ੍ਹੇ ਵਿਚ 18 ਜਨਵਰੀ ਸ਼ਨੀਵਾਰ ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਧਿਆਨ ਵਿਚ ਆਇਆ ਹੈ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿਚ 18 ਜਨਵਰੀ 2025 ਨੂੰ ਸਵੇਰੇ 11.30 ਤੋਂ 1.30 ਵਜੇ ਤੱਕ 6ਵੀਂ ਜਮਾਤ ਦੀ ਦਾਖਲਾ ਪ੍ਰੀਖਿਆ ਲਈ ਜਾ ਰਹੀ ਹੈ। ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੀ ਧਾਰਾ 25 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਪ੍ਰੀਖਿਆ ਲਈ ਨਿਰਧਾਰਤ ਸਕੂਲਾਂ ਵਿੱਚ ਇੱਕ ਦਿਨ ਦੀ ਛੁੱਟੀ (ਸਿਰਫ਼ ਸਕੂਲਾਂ ਦੇ ਵਿਦਿਆਰਥੀਆਂ ਲਈ) ਦਾ ਐਲਾਨ ਕੀਤਾ ਹੈ।

ਮੌਸਮ ਵਿਭਾਗ ਨੇ ਅਗਲੇ 24 ਤੋਂ 48 ਘੰਟਿਆਂ ਵਿੱਚ ਦਿੱਲੀ ਐਨਸੀਆਰ ਸਮੇਤ ਦੇਸ਼ ਦੇ ਵੱਖ-ਵੱਖ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ ਭਾਰਤ ਵਿੱਚ 10 ਤੋਂ 12 ਜਨਵਰੀ ਦਰਮਿਆਨ ਇੱਕ ਨਵੀਂ ਪੱਛਮੀ ਗੜਬੜੀ ਬਣ ਰਹੀ ਹੈ। ਇਸ ਕਾਰਨ 10 ਅਤੇ 11 ਤਰੀਕ ਨੂੰ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਦਿੱਲੀ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਦੱਖਣੀ ਭਾਰਤ ‘ਚ ਵੀ 12 ਜਨਵਰੀ ਤੋਂ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਦੇ ਨਾਲ-ਨਾਲ ਕੇਰਲ ‘ਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

Advertisement