ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ

ਐਨਸੀਆਰ ਸਮੇਤ ਉੱਤਰੀ ਭਾਰਤ ਵਿਚ ਕਹਿਰ ਦੀ ਗਰਮੀ ਅਤੇ ਹੁੰਮਸ ਤੋਂ ਰਾਹਤ ਦਿੱਤੀ ਹੈ। IMD ਨੇ ਵੀਰਵਾਰ ਨੂੰ ਮੀਂਹ ਦੀ ਭਵਿੱਖਬਾਣੀ ਵਿੱਚ ਕਿਹਾ ਹੈ ਕਿ ਦਿੱਲੀ-ਐਨਸੀਆਰ ਦਾ ਮੌਸਮ ਇੱਕ ਹਫ਼ਤੇ ਤੱਕ ਬਰਸਾਤ ਵਾਲਾ ਰਹਿ ਸਕਦਾ ਹੈ। ਇਸ ਤੋਂ ਇਲਾਵਾ ਅੱਜ ਪੰਜਾਬ, ਹਰਿਆਣਾ-ਚੰਡੀਗੜ੍ਹ, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਵਿਦਰਭ, ਛੱਤੀਸਗੜ੍ਹ, ਮਰਾਠਵਾੜਾ, ਕੇਰਲ, ਉੱਤਰੀ ਤੱਟਵਰਤੀ ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਕਰਨਾਟਕ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪਟਿਆਲਾ, ਫਤਿਹਗੜ੍ਹ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ, ਜਲੰਧਰ, ਕਪੂਰਥਲਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਜੇਕਰ ਬਿਹਾਰ ਦੀ ਗੱਲ ਕਰੀਏ ਤਾਂ ਇੱਥੇ ਅੱਜ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜੋ ਹਫਤੇ ਤੱਕ ਜਾਰੀ ਰਹਿ ਸਕਦੀ ਹੈ। ਆਈ.ਐਮ.ਡੀ. ਨੇ ਕਿਹਾ ਕਿ ਦਿੱਲੀ ਅਤੇ ਐਨਸੀਆਰ ਵਿਚ ਹੋਰ ਭਾਰੀ ਮੀਂਹ ਦੀ ਸੰਭਾਵਨਾ ਹੈ, ਜੋ ਅਗਲੇ ਹਫ਼ਤੇ ਦੇ ਅੱਧ ਤੱਕ ਜਾਰੀ ਰਹਿ ਸਕਦੀ ਹੈ। ਵੀਰਵਾਰ ਸਵੇਰੇ ਦਿੱਲੀ ਸਮੇਤ NCR ਦੇ ਕਈ ਇਲਾਕਿਆਂ ‘ਚ ਬਾਰਿਸ਼ ਹੋ ਰਹੀ ਹੈ।

ਮੌਸਮ ਵਿਭਾਗ ਨੇ ਕਿਹਾ ਕਿ 27 ਤੋਂ 29 ਜੁਲਾਈ ਦਰਮਿਆਨ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਬਾਰਿਸ਼ ਜਾਰੀ ਰਹਿ ਸਕਦੀ ਹੈ। ਇਸ ਦੌਰਾਨ ਦਿੱਲੀ ਐਨਸੀਆਰ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਦੇ ਆਸ-ਪਾਸ ਰਹੇਗਾ। ਰਾਤ ਅਤੇ ਸਵੇਰ ਵੇਲੇ ਮੌਸਮ ਸੁਹਾਵਣਾ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਜੇਕਰ ਮੀਂਹ ਨਹੀਂ ਪੈਂਦਾ ਤਾਂ ਦੁਪਹਿਰ ਅਤੇ ਸ਼ਾਮ ਨੂੰ ਹੁੰਮਸ ਹੋ ਸਕਦੀ ਹੈ।

Advertisement