ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਧਾਨ ਸਭਾ ਵਿੱਚ ਅੱਜ ਪੰਜਾਬ ਦਾ 2024-25 ਦਾ ਬਜਟ ਪੇਸ਼ ਕੀਤਾ ਗਿਆ। ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਦਾ ਹੈ। ਬਜਟ ਭਾਸ਼ਣ ਦੇ ਸ਼ੁਰੂਆਤ ਵਿਚ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ 2 ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ। ਬਜਟ ਵਿਚ ਕੋਈ ਨਵਾਂ ਟੈਕਸ ਨਹੀਂ ਲਾਇਆ ਗਿਆ।
ਹਰਪਾਲ ਚੀਮਾ ਨੇ ਦੱਸਿਆ ਕਿ ਸੂਬੇ ਦੀਆਂ ਵੱਡੀਆਂ ਗਿਣਤੀਆਂ ਚ ਔਰਤਾਂ ਮੁਫ਼ਤ ਬੱਸ ਸੇਵਾ ਦਾ ਲਾਭ ਲੈ ਰਹੀਆਂ ਹਨ ਅਤੇ ਮੌਜੂਦਾ ਸਾਲ ਵਿੱਚ ਸਰਕਾਰ ਵੱਲੋਂ ਇਸ ਦੇ ਲਈ 450 ਕਰੋੜ ਰੁਪਏ ਮਹੁੱਈਆ ਕਰਵਾਏ ਗਏ ਹਨ। ਦਸ ਦੇਈਏ ਕਿ ਵਿੱਤੀ ਸਾਲ 2024-25 ਲਈ ਇਸ ਸੇਵਾ ਨੂੰ ਜਾਰੀ ਰੱਖਣ ਲਈ 450 ਕਰੋੜ ਰੁਪਏ ਦਾ ਰਾਖਵਾਂਕਰਨ ਕੀਤਾ ਗਿਆ ਹੈ।