ਅੰਮ੍ਰਿਤਸਰ ਵਿਚ ਸਥਿਤ ਇਕ ਘਰ ਵਿਚ ਜ਼ਬਰਦਸਤ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਅੰਮ੍ਰਿਤਸਰ ਸਥਿਤ ਜੁਝਾਰ ਸਿੰਘ ਐਵੇਨਿਊ ਦੀ ਦੱਸੀ ਜਾ ਰਹੀ ਹੈ। ਫਿਲਹਾਲ ਧਮਾਕੇ ਦੇ ਕਾਰਣਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਧਮਾਕੇ ਕਾਰਣ ਪੂਰਾ ਇਲਾਕਾ ਕੰਬ ਉਠਿਆ ਅਤੇ ਲੋਕ ਘਰਾਂ ਵਿਚੋਂ ਬਾਹਰ ਆ ਗਏ।
ਫਿਹਾਲ ਪੁਲਸ ਨੇ ਮੌਕੇ “ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਧਮਾਕਾ ਕਿਹੜੇ ਹਾਲਾਤ ਵਿਚ ਹੋਇਆ ਇਸ ਦੀ ਘੋਖ ਕੀਤੀ ਜਾ ਰਹੀ ਹੈ।