ਮੋਹਾਲੀ ਦੇ ਪਿੰਡ ਸੋਹਾਣਾ ਵਿਚ ਇਕ ਬਹੁ-ਮੰਜ਼ਿਲਾ ਇਮਾਰਤ ਅਚਾਨਕ ਡਿੱਗ ਗਈ। ਇਹ ਹਾਦਸਾ ਹੁਣੇ-ਹੁਣੇ ਵਾਪਰਿਆ ਹੈ। ਬਚਾਅ ਕਾਰਜ ਜਾਰੀ ਹਨ। ਇਮਾਰਤ ਦੇ ਮਲਬੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਦਸਿਆ ਜਾ ਰਿਹਾ ਹੈ ਕਿ ਇੱਥੇ ਇਕ ਜਿੰਮ ਚਲਾਇਆ ਜਾ ਰਿਹਾ ਸੀ। ਨਾਲ ਦੀ ਇਮਾਰਤ ਵਿਚ ਖੁਦਾਈ ਕਾਰਨ ਇਹ ਬਹੁ-ਮੰਜ਼ਿਲਾ ਇਮਾਰਤ ਡਿੱਗ ਪਈ।

ਦਸ ਦੇਈਏ ਕਿ ਜਿਸ ਦੌਰਾਨ ਇਹ ਹਾਦਸਾ ਵਾਪਰਿਆ, ਉਸ ਸਮੇਂ ਜਿੰਮ ‘ਚ ਕਾਫੀ ਲੋਕ ਮੌਜੂਦ ਸਨ, ਜਿਨ੍ਹਾਂ ਬਾਰੇ ਅਜੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ।