ਪੰਜਾਬ ‘ਚ ਮਾਨਸੂਨ ਦੀ ਰਫ਼ਤਾਰ ਮੱਠੀ ਹੁੰਦੀ ਨਜ਼ਰ ਆ ਰਹੀ ਹੈ। ਪੰਜਾਬ ਲਈ ਮੌਸਮ ਵਿਗਿਆਨ ਵੱਲੋਂ ਅਗਲੇ 6 ਦਿਨਾਂ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ 7 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਬੱਦਲਵਾਈ ਕਾਰਨ ਵੱਧ ਤੋਂ ਵੱਧ ਤਾਪਮਾਨ ‘ਚ 0.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿੱਚ 37.3 ਡਿਗਰੀ ਦਰਜ ਕੀਤਾ ਗਿਆ।
ਆਈਐਮਡੀ ਨੇ ਕਿਹਾ ਕਿ ਬੰਗਾਲ ਵਿੱਚ ਚੱਕਰਵਾਤੀ ਸਰਕੂਲੇਸ਼ਨ ਪੈਦਾ ਹੋ ਗਿਆ ਹੈ। ਇਸ ਚੱਕਰਵਾਤੀ ਚੱਕਰ ਦੇ ਉੱਤਰ ਵੱਲ ਵਧਣ ਦੀ ਸੰਭਾਵਨਾ ਹੈ, ਪਰ ਇਹ ਉੱਤਰਾਖੰਡ ਵੱਲ ਵੀ ਵਧੇਗਾ। ਦੂਜੇ ਪਾਸੇ ਵੈਸਟਰਨ ਡਿਸਟਰਬੈਂਸ ਵੀ ਸਰਗਰਮ ਹੋ ਗਿਆ ਹੈ, ਜੋ ਪਾਕਿਸਤਾਨ ਵਿੱਚ ਫਸਿਆ ਹੋਇਆ ਹੈ। ਆਈਐਮਡੀ ਨੇ ਕਿਹਾ ਕਿ ਬੰਗਾਲ ਵਿੱਚ ਚੱਕਰਵਾਤੀ ਸਰਕੂਲੇਸ਼ਨ ਪੈਦਾ ਹੋ ਗਿਆ ਹੈ। ਇਸ ਚੱਕਰਵਾਤੀ ਚੱਕਰ ਦੇ ਉੱਤਰ ਵੱਲ ਵਧਣ ਦੀ ਸੰਭਾਵਨਾ ਹੈ, ਪਰ ਇਹ ਉੱਤਰਾਖੰਡ ਵੱਲ ਵੀ ਵਧੇਗਾ। ਦੂਜੇ ਪਾਸੇ ਵੈਸਟਰਨ ਡਿਸਟਰਬੈਂਸ ਵੀ ਸਰਗਰਮ ਹੋ ਗਿਆ ਹੈ, ਜੋ ਪਾਕਿਸਤਾਨ ਵਿੱਚ ਫਸਿਆ ਹੋਇਆ ਹੈ।
ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ 25-26 ਅਗਸਤ ਨੂੰ ਵੀ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ 27 ਅਗਸਤ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।