ਪਿਛਲੇ ਕੁਝ ਦਿਨਾਂ ਵਿਚ ਦਿੱਲੀ ਐਨਸੀਆਰ ਸਮੇਤ ਉੱਤਰੀ ਭਾਰਤ ਵਿਚ ਮੀਂਹ ਪਿਆ। ਬੁੱਧਵਾਰ ਸ਼ਾਮ ਅਤੇ ਵੀਰਵਾਰ ਸਵੇਰੇ ਦਿੱਲੀ-ਐਨਸੀਆਰ ਅਤੇ ਆਸਪਾਸ ਦੇ ਰਾਜਾਂ ਵਿੱਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਵਾ ਦੇ ਪੈਟਰਨ ਵਿੱਚ ਬਦਲਾਅ ਆਇਆ ਹੈ, ਜਿਸ ਕਾਰਨ ਪੰਜਾਬ ਤੋਂ ਬਿਹਾਰ ਤੱਕ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੀਂਹ ਤੋਂ ਬਾਅਦ ਉੱਤਰੀ ਭਾਰਤ ਵਿਚ ਤਾਪਮਾਨ ਡਿੱਗਣ ਦੀ ਵੀ ਸੰਭਾਵਨਾ ਹੈ। ਦਸ ਦਈਏ ਕਿ ਮੌਸਮ ਵਿਭਾਗ ਨੇ ਕੇਰਲ ਅਤੇ ਤਾਮਿਲਨਾਡੂ ‘ਚ ਅਗਲੇ 24 ਘੰਟਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੀਂਹ ਤੋਂ ਬਾਅਦ ਧੁੰਦ ਤੋਂ ਮਿਲੀ ਰਾਹਤ ਜ਼ਿਆਦਾ ਦੇਰ ਨਹੀਂ ਰਹੇਗੀ ਕਿਉਂਕਿ ਸ਼ੁੱਕਰਵਾਰ ਸਵੇਰ ਤੋਂ ਹੀ ਪੂਰੀ ਰਾਜਧਾਨੀ ਧੁੰਦ ਦੀ ਲਪੇਟ ਵਿਚ ਆ ਗਈ ਹੈ। ਮੀਂਹ ਕਾਰਨ ਹਵਾ ਵਿਚ ਨਮੀ ਵਧ ਗਈ ਹੈ। ਨਾਲ ਹੀ, ਸ਼ਨੀਵਾਰ ਅਤੇ ਐਤਵਾਰ ਲਈ ਘੱਟ ਵਿਜ਼ੀਬਿਲਟੀ ਅਲਰਟ ਜਾਰੀ ਕੀਤਾ ਗਿਆ ਹੈ।
ਉੱਤਰੀ ਰਾਜਸਥਾਨ, ਹਰਿਆਣਾ ਅਤੇ ਪੰਜਾਬ ਵਿੱਚ 18 ਅਤੇ 20 ਜਨਵਰੀ ਨੂੰ ਇੱਕ ਨਵੀਂ ਪੱਛਮੀ ਗੜਬੜੀ ਮੁੜ ਬਣ ਰਹੀ ਹੈ। ਇਸ ਕਾਰਨ 21 ਤੋਂ 23 ਜਨਵਰੀ ਦਰਮਿਆਨ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 26 ਜਨਵਰੀ ਯਾਨੀ ਗਣਤੰਤਰ ਦਿਵਸ ਨੂੰ ਆਸਮਾਨ ਸਾਫ ਰਹੇਗਾ। ਮੌਸਮ ਸੁਹਾਵਣਾ ਰਹੇਗਾ।