ਪੰਜਾਬ ਵਿੱਚ ਮੌਸਮ ਲੈਣ ਲੱਗਾ ਕਰਵਟ, ਮੀਂਹ ਤੇ ਤੂਫਾਨ ਦਾ ਅਲਰਟ ਜਾਰੀ

 ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਗਈ ਹੈ। ਇਸ ਕਰਕੇ ਵੀਰਵਾਰ ਸ਼ਾਮ ਨੂੰ ਸੂਬੇ ਦੇ ਕੁਝ ਇਲਾਕਿਆਂ ‘ਚ ਹਲਕੀ ਧੂੜ ਭਰੀਆਂ ਹਵਾਵਾਂ ਚੱਲੀਆਂ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ‘ਚ ਪਾਰੇ ਵਿੱਚ ਕਰੀਬ ਇੱਕ ਡਿਗਰੀ ਦੀ ਗਿਰਾਵਟ ਦੇਖੀ ਗਈ ਹੈ। ਮੌਸਮ ਵਿਭਾਗ ਨੇ ਅੱਜ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਅੱਜ ਤਾਪਮਾਨ ‘ਚ 2 ਤੋਂ 3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਹੀਟਵੇਵ ਨੂੰ ਲੈ ਕੇ ਵੀ ਹੈ ਤੇ ਇਸ ਦੇ ਨਾਲ ਹੀ ਮੀਂਹ ਤੇ ਤੂਫਾਨ ਨੂੰ ਲੈ ਕੇ ਵੀ ਜਾਰੀ ਕੀਤਾ ਗਿਆ ਹੈ। ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਅੱਜ 45 ਡਿਗਰੀ ਦੇ ਆਸ-ਪਾਸ ਰਹਿਣ ਦੀ ਉਮੀਦ ਹੈ ਤੇ ਗਰਮ ਹਵਾਵਾਂ ਚੱਲਦੀਆਂ ਰਹਿਣਗੀਆਂ। ਵਿਚ-ਵਿਚ ਤੇਜ਼ ਹਵਾਵਾਂ, ਹਨ੍ਹੇਰੀ ਤੇ ਮੀਂਹ ਵੀ ਪੈ ਸਕਦਾ ਹੈ ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ

ਦਸ ਦੇਈਏ ਕਿ ਪੰਜਾਬ ਵਿਚ ਸਭ ਤੋਂ ਗਰਮ ਸ਼ਹਿਰ ਬਠਿੰਡਾ ਦੇ ਬਾਅਦ ਵੀਰਵਾਰ ਫਰੀਦਕੋਟ ਸਭ ਤੋਂ ਗਰਮ ਸ਼ਹਿਰ ਰਿਪੋਰਟ ਹੋਇਆ। ਇਥੋਂ ਦਾ ਤਾਪਮਾਨ 48.3 ਡਿਗਰੀ ਦਰਜ ਕੀਤਾ ਗਿਆ। ਇੰਨਾ ਹੀ ਗਰਮ ਰਾਜਸਥਾਨ ਦਾ ਸ਼੍ਰੀ ਗਾਗਾਨੰਗਰ ਵੀ ਰਿਹਾ ਜੋ ਦੇਸ਼ ਦਾ ਸਭ ਤੋਂ ਗਰਮ ਸ਼ਹਿਰ ਰਿਪੋਰਟ ਹੋਇਆ। ਪੰਜਾਬ ਦੇ ਔੌਸਤਨ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਸੂਬੇ ਅਜੇ ਵੀ ਸਾਧਾਰਨ ਤੋਂ 5.7 ਡਿਗਰੀ ਵੱਧ ਗਰਮ ਹੈ ਜਦੋਂ ਕਿ ਬੀਤੇ 24 ਘੰਟਿਆਂ ਵਿਚ ਔਸਤਨ ਤਾਪਮਾਨ 1 ਡਿਗਰੀ ਡਿੱਗਿਆ ਹੈ।

Advertisement