ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਕੂਲਾਂ, ਕਾਲਜਾਂ ਤੇ ਸਰਕਾਰੀ ਦਫ਼ਤਰਾਂ ਵਿਚ ਛੁੱਟੀ ਰਹੇਗੀ। ਉਸ ਤੋਂ ਅਗਲੇ ਦਿਨ ਯਾਨੀ 20 ਅਕਤੂਬਰ ਨੂੰ ਐਤਵਾਰ ਹੋਣ ਕਾਰਨ ਸੂਬੇ ਭਰ ਵਿਚ ਸਕੂਲ, ਕਾਲਜ, ਦਫ਼ਤਰ ਤੇ ਬੈਂਕ ਬੰਦ ਰਹਿਣਗੇ।
