ਪੰਜਾਬ ਵਿੱਚ ਹੜ੍ਹਾਂ ਦਾ ਖ਼ਤਰਾ! ਸਰਕਾਰ ਹੋਈ ਚੌਕੰਨੀ

ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕਰ ਦਿੱਤੇ ਗਏ ਹਨ ਅਤੇ ਜ਼ਿਲ੍ਹਾ ਮਾਲ ਅਧਿਕਾਰੀਆਂ ਨੂੰ ਇਨ੍ਹਾਂ ਕੰਟਰੋਲ ਰੂਮਾਂ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮਾਨਸੂਨ ਸੀਜ਼ਨ  ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਉੱਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।

ਅੰਮ੍ਰਿਤਸਰ ਕੰਟਰੋਲ ਰੂਮ ਦਾ ਹੈਲਪਲਾਈਨ ਨੰਬਰ 0183-2229125 ਹੈ ਜਦਕਿ ਬਰਨਾਲਾ ਦਾ 01679-233031, ਬਠਿੰਡਾ ਦਾ 0164-2862100,101, ਫਰੀਦਕੋਟ ਦਾ 01639-250338, ਫਤਿਹਗੜ੍ਹ ਸਾਹਿਬ ਦਾ 0176-323838, ਫਾਜ਼ਿਲਕਾ ਦਾ 01638-262153, ਫਿਰੋਜ਼ਪੁਰ ਦਾ 01632-244017, ਗੁਰਦਾਸਪੁਰ ਦਾ 01874-266376, ਹੁਸ਼ਿਆਰਪੁਰ ਦਾ 01882-220412, ਜਲੰਧਰ ਦਾ 0181-2224417, ਕਪੂਰਥਲਾ ਦਾ 01822-231990, 297220,233776 ਅਤੇ ਲੁਧਿਆਣਾ ਦਾ ਹੈਲਪਲਾਈਨ ਨੰਬਰ 0161-2433100 ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ ਮਲੇਰਕੋਟਲਾ ਦਾ 01675-253772, ਮਾਨਸਾ ਦਾ 01652-229082, ਮੋਗਾ ਦਾ 01636-235206, ਸ੍ਰੀ ਮੁਕਤਸਰ ਸਾਹਿਬ ਦਾ 01633-260341, ਪਠਾਨਕੋਟ ਦਾ 0186-2346994, ਪਟਿਆਲਾ ਦਾ 0175-2311321, ਰੂਪਨਗਰ ਦਾ 01881-221157, ਸੰਗਰੂਰ ਦਾ 01672-234196, ਐਸ.ਏ.ਐਸ. ਨਗਰ ਦਾ 0172-2219506 , ਐਸ.ਬੀ.ਐਸ. ਨਗਰ ਦਾ 01823-220645 ਅਤੇ ਤਰਨ ਤਾਰਨ ਕੰਟਰੋਲ ਰੂਮ ਦਾ ਹੈਲਪਲਾਈਨ ਨੰਬਰ 01852-224107  ਹੈ।

ਦਸ ਦੇਈਏ ਕਿ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਹ ਕੰਟਰੋਲ ਰੂਮ 24 ਘੰਟੇ ਕਾਰਜ਼ਸ਼ੀਲ ਹਨ ਅਤੇ ਲੋਕ ਕਿਸੇ ਵੀ ਸੰਕਟ ਦੀ ਘੜੀ ਵਿੱਚ ਇਨ੍ਹਾਂ ਹੈਲਪਲਾਈਨ ਨੰਬਰਾਂ ਉੱਤੇ ਸੰਪਰਕ ਕਰ ਸਕਦੇ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਨ੍ਹਾਂ ਤੱਕ ਹਰ ਸੰਭਵ ਸਹਾਇਤਾ ਨੂੰ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ

Advertisement