ਪੰਜਾਬ ਵਿੱਚ 10 ਜੁਲਾਈ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵੋਟਰਾਂ, ਜੋ ਕਿ ਦੁਕਾਨਾਂ ਅਤੇ ਵਪਾਰਕ ਅਦਾਰਿਆਂ ‘ਚ ਕੰਮ ਕਰਦੇ ਹਨ ਅਤੇ ਫੈਕਟਰੀਆਂ ਦੇ ਕਾਮੇ ਹਨ, ਲਈ ਨੂੰ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਦੋ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਹਨ। ਇਨ੍ਹਾਂ ਨੋਟੀਫਿਕੇਸ਼ਨਾਂ ਮੁਤਾਬਕ ਪੰਜਾਬ ਦੇ ਰਾਜਪਾਲ ਵੱਲੋਂ 34-ਜਲੰਧਰ ਪੱਛਮੀ (ਐੱਸ.ਸੀ.) ਹਲਕੇ ਦੀਆਂ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਵੋਟਰਾਂ ਲਈ 10 ਜੁਲਾਈ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਬਸ਼ਰਤੇ ਕਿ ਇਹ ਛੁੱਟੀ 07 ਜੁਲਾਈ 2024 ਤੋਂ 13 ਜੁਲਾਈ 2024 ਦਰਮਿਆਨ ਆਉਣ ਵਾਲੀ ਛੁੱਟੀ ਦੇ ਇਵਜ਼ ਵਿੱਚ ਹੋਵੇਗੀ।

It is finally holiday! Marked and written holiday in a calendar.

ਦਸਿਆ ਜਾ ਰਿਹਾ ਹੈ ਕਿ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਦੇ ਰਾਜਪਾਲ ਵੱਲੋਂ 34-ਜਲੰਧਰ ਪੱਛਮੀ (ਐੱਸ.ਸੀ.) ਹਲਕੇ ਦੇ ਵੋਟਰਾਂ ਜੋ ਕਿ ਪੰਜਾਬ ਰਾਜ ਦੀਆਂ ਰਜਿਸਟਰਡ ਫੈਕਟਰੀਆਂ ਵਿਚ ਕੰਮ ਕਰਦੇ ਹਨ, ਜਿੱਥੇ 10 ਜੁਲਾਈ 2024 ਵਾਲੇ ਦਿਨ ਛੁੱਟੀ ਨਹੀਂ ਹੈ, ਦੇ ਕਾਮਿਆਂ ਲਈ 10 ਜੁਲਾਈ ਨੂੰ ਹਫ਼ਤਾਵਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Advertisement