ਪੰਜਾਬ ਸਰਕਾਰ ਵੱਲੋਂ ਇੱਕ PCS ਅਧਿਕਾਰੀ ਸਣੇ 4 IAS ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਜਿਨ੍ਹਾਂ ਵਿਚ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਵੀ ਬਦਲਿਆ ਗਿਆ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦਾ ਅੱਜ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ‘ਤੇ ਹਿਮਾਂਸ਼ੂ ਜੈਨ ਨੂੰ ਲੁਧਿਆਣਾ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਹਿਮਾਂਸ਼ੂ ਜੈਨ ਰੂਪਨਗਰ ਦੇ ਡਿਪਟੀ ਕਮਿਸ਼ਨਰ ਦਾ ਚਾਰਜ ਸੰਭਾਲ ਰਹੇ ਸਨ।
ਹਿਮਾਂਸ਼ੂ ਜੈਨ 2017 ਬੈਚ ਦੇ ਆਈਏਐਸ ਅਧਿਕਾਰੀ ਹਨ ਅਤੇ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਧੀਕ ਪ੍ਰਮੁੱਖ ਸਕੱਤਰ ਦਾ ਚਾਰਜ ਸੰਭਾਲ ਚੁੱਕੇ ਹਨ। ਜਤਿੰਦਰ ਜੋਰਵਾਲ ਨੂੰ ਅਜੇ ਤੱਕ ਕੋਈ ਕਾਰਜਭਾਰ ਨਹੀਂ ਸੌਂਪਿਆ ਗਿਆ ਹੈ ਅਤੇ ਤਿੰਨ ਹੋਰ ਆਈਏਐਸ ਅਧਿਕਾਰੀਆਂ ਅਤੇ ਇੱਕ ਪੀਸੀਐਸ ਅਧਿਕਾਰੀ ਦੇ ਨਾਂ ਵੀ ਤਬਾਦਲੇ ਦੀ ਸੂਚੀ ਵਿੱਚ ਸ਼ਾਮਲ ਹਨ।

ਇਸੇ ਤਰ੍ਹਾਂ ਆਈਏਐਸ ਵਰਜੀਤ ਵਾਲੀਆ ਨੂੰ ਵਧੀਕ ਪ੍ਰਮੁੱਖ ਸਕੱਤਰ ਤੋਂ ਬਦਲ ਕੇ ਡਿਪਟੀ ਕਮਿਸ਼ਨਰ ਰੂਪਨਗਰ ਲਾਇਆ ਗਿਆ ਹੈ। ਆਈਏਐਸ ਨਿਰਮਲ ਨੂੰ ਡਿਪਟੀ ਕਮਿਸ਼ਨਰ ਮਾਨਸਾ ਦੀ ਥਾਂ ਮੁੱਖ ਮੰਤਰੀ ਸੁਰੱਖਿਆ ਪੰਜਾਬ ਸਿਮਰਨਦੀਪ ਦੀ ਥਾਂ ਵਧੀਕ ਸਕੱਤਰ ਕੋਆਰਡੀਨੇਟਰ ਅਤੇ ਵਧੀਕ ਅਧਿਕਾਰੀ ਸਪੈਸ਼ਲ ਡਿਊਟੀ ਲਾਇਆ ਗਿਆ ਹੈ। ਆਈਏਐਸ ਸਿਮਰਨਦੀਪ ਸਿੰਘ ਨੂੰ ਪਦਉੱਨਤ ਕਰਕੇ ਮੁੱਖ ਮੰਤਰੀ ਪੰਜਾਬ ਦੇ ਵਧੀਕ ਪ੍ਰਮੁੱਖ ਸਕੱਤਰ ਅਤੇ ਵਧੀਕ ਸੀਈਓ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਵਿਰਜੀਤ ਵਾਲੀਆ ਦੀ ਥਾਂ ‘ਤੇ ਤਾਇਨਾਤ ਕੀਤਾ ਗਿਆ ਹੈ। ਪੀਸੀਐਸ ਤਰਸੇਮ ਚੰਦ ਨੂੰ ਸਬ ਡਵੀਜ਼ਨ ਮੈਜਿਸਟਰੇਟ ਸਮਾਣਾ ਤੋਂ ਡਿਪਟੀ ਆਬਕਾਰੀ ਕਮਿਸ਼ਨਰ ਪਟਿਆਲਾ ਲਾਇਆ ਗਿਆ ਹੈ।