ਪੰਜਾਬ ਸਰਕਾਰ ਨੇ ਸੂਬੇ ਵਿੱਚ 5 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਹਲਾਂਕਿ ਇਹ ਛੁੱਟੀ ਸਾਰਿਆਂ ਲਈ ਨਹੀਂ ਹੈ। ਪੰਜਾਬ ਸਰਕਾਰ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜ ਅਕਤੂਬਰ 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਪਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਦਸਿਆ ਜਾ ਰਿਹਾ ਹੈ ਕਿ ਜੇਕਰ ਕੋਈ ਅਧਿਕਾਰੀ, ਮੁਲਾਜ਼ਮ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ’ਚ ਬਤੌਰ ਵੋਟਰ ਸ਼ਾਮਿਲ ਹੈ ਤੇ ਪੰਜਾਬ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ ’ਚ ਕੰਮ ਕਰ ਰਿਹਾ ਹੈ ਤਾਂ ਉਹ ਆਪਣਾ ਵੋਟਰ ਸ਼ਨਾਖਤੀ ਕਾਰਡ ਪੇਸ਼ ਕਰ ਕੇ ਸਮਰੱਥ ਅਥਾਰਟੀ ਤੋਂ 5 ਅਕਤੂਬਰ, 2024 ਨੂੰ ਇਸ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਲਈ ਯੋਗ ਹੋਵੇਗਾ। ਇਹ ਛੁੱਟੀ ਅਧਿਕਾਰੀ ਮੁਲਾਜ਼ਮ ਦੇ ਛੁੱਟੀ ਖ਼ਾਤੇ ’ਚੋਂ ਨਹੀਂ ਕੱਟੀ ਜਾਵੇਗੀ।