ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ! ਛਾਪੇਮਾਰੀ ਕਰ ਚੁੱਕੇ ਕਈ ਕਿਸਾਨ

ਚੰਡੀਗੜ੍ਹ ‘ਚ ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਵੱਲੋਂ ਕਿਸਾਨ ਲੀਡਰਾਂ ਦੇ ਘਰਾਂ ‘ਚ ਛਾਪੇਮਾਰੀ ਕਰ ਵੱਡੀ ਕਾਰਵਾਈ ਨੂੰ ਅੰਜ਼ਾਮ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੇ ਘਰ ਪੁਲਿਸ ਪਹੁੰਚੀ। ਪਰ ਉਹ ਘਰ ‘ਚ ਮੌਜੂਦ ਨਹੀਂ ਸਨ। ਜਿਸ ਕਰਕੇ ਉਹ ਪੁਲਿਸ ਦੇ ਹੱਥ ਨਹੀਂ ਆ ਸਕੇ। ਸਵੇਰੇ ਤੋਂ ਹੀ ਪੁਲਿਸ ਵੱਲੋਂ ਕਿਸਾਨ ਲੀਡਰਾਂ ਦੇ ਘਰਾਂ ‘ਚ ਛਾਪੇਮਾਰੀ ਜਾਰੀ ਹੈ। ਜ਼ਿਲ੍ਹਾ ਲੀਡਰ ਬੁੱਧ ਸਿੰਘ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ। ਪੁਲਿਸ ਕੰਧਾਂ ਟੱਪ ਕੇ ਘਰਾਂ ‘ਚ ਦਾਖਲ ਹੋਈ, ਜਿਸ ਦੀ ਸਾਰੀ ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ।

ਦਸ ਦੇਈਏ ਕਿ SKM ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਲਗਭਗ ਦੋ ਘੰਟੇ ਚੱਲੀ ਮੀਟਿੰਗ ਚੱਲੀ। ਹਾਲਾਂਕਿ, ਮੀਟਿੰਗ ਵਿੱਚ ਕਿਸੇ ਵੀ ਮੁੱਦੇ ‘ਤੇ ਸਹਿਮਤੀ ਨਹੀਂ ਬਣ ਸਕੀ, ਜਿਸ ਕਰਕੇ ਇਹ ਮੀਟਿੰਗ ਬੇਸਿੱਟਾ ਹੀ ਰਹੀ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਕਿ ਕਿਸਾਨ 5 ਤਰੀਕ ਨੂੰ ਚੰਡੀਗੜ੍ਹ ਵਿੱਚ ਵਿਰੋਧ ਪ੍ਰਦਰਸ਼ਨ ਕਰਨਗੇ। ਕਿਸਾਨਾਂ ਦਾ ਇਲਜ਼ਾਮ ਹੈ ਕਿ ਮੁੱਖ ਮੰਤਰੀ ਗੁੱਸੇ ਵਿੱਚ ਆ ਗਏ ਅਤੇ ਮੀਟਿੰਗ ਵਿਚਕਾਰੋਂ ਹੀ ਚਲੇ ਗਏ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ X ‘ਤੇ ਪੋਸਟ ਕੀਤਾ ਅਤੇ ਲਿਖਿਆ ਹੈ ਕਿ ‘ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ, ਮੈਂ ਕਿਸਾਨ ਸੰਗਠਨਾਂ ਦੇ ਸਾਰੇ ਸਤਿਕਾਰਯੋਗ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਸੜਕਾਂ, ਰੇਲਵੇ ਨੂੰ ਰੋਕਣਾ ਜਾਂ ਪੰਜਾਬ ਨੂੰ ਬੰਦ ਕਰਨਾ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ। ਇਨ੍ਹਾਂ ਕਾਰਨ ਜ਼ਿਆਦਾਤਰ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸਦਾ ਸਮਾਜ ਦੇ ਹੋਰ ਵਰਗਾਂ ਦੇ ਕੰਮਕਾਜ ਅਤੇ ਕਾਰੋਬਾਰ ‘ਤੇ ਵੀ ਬਹੁਤ ਵੱਡਾ ਪ੍ਰਭਾਵ ਪੈਂਦਾ ਹੈ, ਸਾਨੂੰ ਇਸ ਨੂੰ ਵੀ ਧਿਆਨ ਵਿੱਚ ਰੱਖਣਾ ਚਾਹੀਦਾ ਹੈ।’

Advertisement