ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਪਟਾਕੇ ਚਲਾਉਣ ਬਾਰੇ ਹਾਈਕੋਰਟ ਦੇ ਸਖਤ ਹੁਕਮ

ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਜਨਹਿੱਤ ਪਟੀਸ਼ਨ ‘ਤੇ ਪਟਾਕਿਆਂ ਦੀ ਖਰੀਦ, ਵਿਕਰੀ ਅਤੇ ਚਲਾਉਣ ਸਬੰਧੀ ਹੁਕਮ ਦਿੱਤੇ ਹਨ। ਹਾਈਕੋਰਟ ਨੇ ਸੁਪਰੀਮ ਕੋਰਟ ਅਤੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ। ਐਡਵੋਕੇਟ ਸੁਨੈਨਾ ਨੇ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ‘ਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿਚ ਕਿਹਾ ਗਿਆ ਸੀ ਕਿ 2015 ਤੋਂ ਲੈ ਕੇ ਹੁਣ ਤੱਕ ਹਾਈ ਕੋਰਟ ਅਤੇ ਸੁਪਰੀਮ ਕੋਰਟ ਨੇ ਪਟਾਕਿਆਂ ਦੀ ਵਰਤੋਂ ਅਤੇ ਉਨ੍ਹਾਂ ਦੀ ਖਰੀਦ ਅਤੇ ਵਿਕਰੀ ਲਈ ਕਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਨਹੀਂ ਕੀਤੀ ਜਾਂਦੀ।

ਸੁਪਰੀਮ ਕੋਰਟ ਨੇ ਪਹਿਲਾਂ ਹੀ ਦੀਵਾਲੀ ‘ਤੇ ਪਟਾਕੇ ਚਲਾਉਣ ਦਾ ਸਮਾਂ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਤੈਅ ਕਰ ਦਿੱਤਾ ਹੈ, ਜਿਸ ਵਿਚ ਭਾਰੀ ਪਟਾਕਿਆਂ ਦੀ ਬਜਾਏ ਗਰੀਨ ਪਟਾਕਿਆਂ ਦੀ ਵਰਤੋਂ ਕਰਨ ਦਾ ਹੁਕਮ ਦਿੱਤਾ ਹੈ।

ਪਟਾਕਿਆਂ ਦੀ ਵਿਕਰੀ ਲਈ ਲਾਇਸੈਂਸ ਅਤੇ ਵਿਕਰੀ ਦੀ ਜਗ੍ਹਾ ਆਬਾਦੀ ਤੋਂ ਦੂਰ ਨਿਰਧਾਰਤ ਕੀਤੀ ਗਈ ਹੈ। ਇਸ ਦੇ ਬਾਵਜੂਦ ਇਸ ਦੀ ਸਖ਼ਤੀ ਨਾਲ ਪਾਲਣਾ ਨਹੀਂ ਕੀਤੀ ਜਾ ਰਹੀ ਹੈ, ਜਿਸ ਕਾਰਨ ਇਹ ਜਨਹਿੱਤ ਪਟੀਸ਼ਨ ਹਾਈਕੋਰਟ ਵਿੱਚ ਦਾਇਰ ਕੀਤੀ ਗਈ ਸੀ। ਅੱਜ ਇਸ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਹਾਈ ਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ।

Join our ChannelJoin our Channel 

Whatsapp

Facebook

Telegram

Twitter

Advertisement