ਪੰਜਾਬ-ਹਰਿਆਣਾ ਦੇ DC ਦਫਤਰਾਂ ਅੱਗੇ ਧਰਨੇ ਦੇਣਗੀਆਂ ਕਿਸਾਨ ਜੱਥੇਬੰਦੀਆਂ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂੰ ਵੱਲੋਂ ਇੱਕ ਵੀਡੀਓ ਸੁਨੇਹਾ ਜਾਰੀ ਕੀਤਾ ਗਿਆ ਹੈ। ਮੋਦੀ ਸਰਕਾਰ ਦੇ ਨਾਲ ਮਿਲੀਭੁਗਤ ਕਰਕੇ ਮਾਨ ਸਰਕਾਰ ਵੱਲੋਂ ਜਮਹੂਰੀ ਹੱਕਾਂ ਦੇ ਘਾਣ ਕਰਕੇ ਸ਼ੰਭੂ-ਖਨੌਰੀ ਬਾਰਡਰਾਂ ਉੱਤੇ ਕਿਸਾਨਾਂ ਦੇ ਨਾਲ ਜੋ ਧੱਕਾ ਕੀਤਾ ਗਿਆ ਹੈ ਉਸ ਦੀ ਸਖਤ ਸ਼ਬਦਾਂ ਦੇ ਵਿੱਚ ਨਿੰਦਾ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ-ਹਰਿਆਣਾ ਅਤੇ ਬਾਕੀ ਸੂਬਿਆਂ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ DC ਦਫਤਰਾਂ ਅੱਗੇ ਧਰਨੇ ਦੇਣ।

ਦੂਜੇ ਪਾਸੇ ਡਿਟੇਨ ਕੀਤੇ ਕਿਸਾਨਾਂ ਵੱਲੋਂ ਪਟਿਆਲਾ ਕੇਂਦਰੀ ਜੇਲ੍ਹ ਦੇ ਅੰਦਰ ਹੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ਉੱਤੇ ਵੀ ਕਿਸਾਨਾਂ ਵੱਲੋਂ ਭੱਖ ਹੜਤਾਲ ਕੀਤੀ ਜਾਏਗੀ।

Advertisement