ਪੰਜ ਤੱਤਾਂ ਵਿੱਚ ਵਿਲੀਨ ਹੋਏ ਸਾਬਕਾ ਪੀਐੱਮ ਡਾ. ਮਨਮੋਹਨ ਸਿੰਘ

 ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਨਿਗਮ ਬੋਧ ਘਾਟ ਵਿਖੇ ਸਸਕਾਰ ਕਰ ਦਿੱਤਾ ਗਿਆ ਹੈ।ਮਨਮੋਹਨ ਸਿੰਘ ਦਾ ਵੀਰਵਾਰ ਰਾਤ ਨੂੰ ਦੇਹਾਂਤ ਹੋ ਗਿਆ ਸੀ। ਸਾਬਕਾ ਪ੍ਰਧਾਨ ਮੰਤਰੀ ਦੀ ਸਿਹਤ ਵਿਗੜਨ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ। 92 ਸਾਲਾ ਸਿੰਘ ਨੂੰ ਦਿਲ ਦੀ ਤਕਲੀਫ਼ ਕਾਰਨ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਲਿਆਂਦਾ ਗਿਆ ਸੀ। ਜਿੱਥੇ ਉਸ ਦਾ ਇਲਾਜ ਚੱਲ ਰਿਹਾ ਸੀ ਪਰ ਬਾਅਦ ‘ਚ ਉਸ ਦੀ ਮੌਤ ਦੀ ਖਬਰ ਸਾਹਮਣੇ ਆਈ।

ਮਨਮੋਹਨ ਸਿੰਘ ਪੰਚਤੱਤ ਵਿੱਚ ਵਿਲੀਨ ਹੋ ਗਏ। ਸਾਬਕਾ ਪ੍ਰਧਾਨ ਮੰਤਰੀ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਮਨਮੋਹਨ ਸਿੰਘ ਨੂੰ ਸਸਕਾਰ ਤੋਂ ਪਹਿਲਾਂ 21 ਤੋਪਾਂ ਦੀ ਸਲਾਮੀ ਦਿੱਤੀ ਗਈ।

Advertisement