ਇਸ ਸਮੇਂ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਮੌਸਮ ਲਗਾਤਾਰ ਬਦਲ ਰਿਹਾ ਹੈ। ਪੱਛਮੀ ਗੜਬੜੀ ਦੇ ਕਾਰਨ ਦੇਸ਼ ਦੇ ਕੁਝ ਹਿੱਸਿਆਂ ਵਿਚ ਇਕ ਵਾਰ ਫਿਰ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ ਉੱਤਰੀ ਅੰਦਰੂਨੀ ਕਰਨਾਟਕ ਦੇ ਵੱਖ-ਵੱਖ ਖੇਤਰਾਂ ਵਿੱਚ ਗਰਮੀ ਦੀ ਲਹਿਰ ਚੱਲ ਰਹੀ ਹੈ, ਜਦੋਂ ਕਿ ਕਈ ਖੇਤਰਾਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਸਿਲਸਲਾ ਜਾਰੀ ਹੈ। ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਦੇ ਵੱਖ-ਵੱਖ ਇਲਾਕਿਆਂ ‘ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।

ਦਸਿਆ ਜਾ ਰਿਹਾ ਹੈ ਕਿ 5 ਅਪ੍ਰੈਲ ਤੱਕ ਉੱਤਰ-ਪੱਛਮੀ ਭਾਰਤ ਦੇ ਨਾਲ ਲੱਗਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਜਾਂ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ। ਆਈਐਮਡੀ ਨੇ ਉੱਤਰੀ ਅੰਦਰੂਨੀ ਕਰਨਾਟਕ, ਉੜੀਸਾ, ਗੰਗਾ ਪੱਛਮੀ ਬੰਗਾਲ, ਝਾਰਖੰਡ, ਰਾਇਲਸੀਮਾ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਮ ਲਈ ਗਰਮੀ ਦੀ ਚਿਤਾਵਨੀ ਜਾਰੀ ਕੀਤੀ ਹੈ, ਜੋ 6 ਅਪ੍ਰੈਲ ਤੱਕ ਲਾਗੂ ਰਹੇਗੀ।