ਬਠਿੰਡਾ ਬੱਸ ਹਾਦਸੇ ਦੇ ਪੀੜ੍ਹਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਬਠਿੰਡਾ ਵਿਚ ਹੋਏ ਬੱਸ ਹਾਦਸੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਨਾਲ ਹੀ ਹਾਦਸੇ ਦਾ ਸ਼ਿਕਾਰ ਹੋਏ ਯਾਤਰੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਹਾਦਸੇ ਵਿਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦੇਣ ਦਾ ਫੈਸਲਾ ਕੀਤਾ ਹੈ ਤੇ ਨਾਲ ਹੀ ਜ਼ਖਮੀਆਂ ਦਾ ਮੁਫਤ ਇਲਾਜ ਕਰਵਾਉਣ ਦੀ ਗੱਲ ਵੀ ਕਹੀ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਬੀਤੇ ਦਿਨੀਂ ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਸਥਿਤ ਲਸਾੜਾ ਨਾਲੇ ਵਿਚ ਇਕ ਨਿੱਜੀ ਬੱਸ ਹਾਦਸਾਗ੍ਰਸਤ ਹੋ ਗਈ ਸੀ। ਪੰਜਾਬ ਸਰਕਾਰ ਵੱਲੋਂ ਹਾਦਸੇ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਯਾਤਰੀਆਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਸਹਾਇਤਾ ਰਕਮ ਦਿੱਤੀ ਜਾਵੇਗੀ ਤੇ ਜ਼ਖਮੀ ਹੋਏ ਯਾਤਰੀਆਂ ਦਾ ਪੂਰਾ ਮੁਫਤ ਇਲਾਜ ਕਰਵਾਇਆ ਜਾਵੇਗਾ। ਸਾਡੀ ਸਰਕਾਰ ਸੂਬੇ ਦੇ ਲੋਕਾਂ ਦੇ ਹਰ ਸੁੱਖ-ਦੁੱਖ ਵਿਚ ਉਨ੍ਹਾਂ ਨਾਲ ਖੜ੍ਹੀ ਹੈ।

ਦਸ ਦੇਈਏ ਕਿ ਸ਼ੁੱਕਰਵਾਰ ਜ਼ਿਲ੍ਹਾ ਬਠਿੰਡਾ ਵਿਚ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਨਾਲੇ ਵਿਚ ਡਿੱਗ ਗਈ ਸੀ। ਇਸ ਦੌਰਾਨ 8 ਲੋਕਾਂ ਦੀ ਮੌਤ ਹੋ ਗਈ ਸੀ ਤੇ 35 ਦੇ ਲਗਭਗ ਲੋਕ ਜ਼ਖਮੀ ਹੋ ਗਏ ਸਨ। ਜ਼ਖਮੀਆਂ ਨੂੰ ਤੁਰੰਤ ਤਲਵੰਡੀ ਸਾਬੋ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਤੇ ਕਈਆਂ ਦਾ ਇਲਾਜ ਸਿਵਲ ਹਸਪਤਾਲ ਵਿਚ ਚੱਲ ਰਿਹਾ ਹੈ।

Advertisement