ਪੰਜਾਬ ਹਰਿਆਣਾ ਹਾਈ ਕੋਰਟ ਨੇ ਬੀਤੇ ਦਿਨੀਂ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨ ਘੰਟੇ ਦੀ ਪੈਰੋਲ ਦਿੱਤੀ ਸੀ। ਇਸ ਦੇ ਨਾਲ ਹੀ ਰਾਜੋਆਣਾ ਅੱਜ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ। ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਆਪਣੇ ਭਰਾ ਕੁਲਵੰਤ ਸਿੰਘ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣਗੇ। ਬਲਵੰਤ ਰਾਜੋਆਣਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 11 ਤੋਂ 2 ਵਜੇ ਤੱਕ ਪੈਰੋਲ ਦਿੱਤੀ ਹੈ।
ਇੱਥੇ ਤੁਹਾਨੂੰ ਦੱਸਣਾ ਬਣਦਾ ਹੈ ਕਿ ਇਹ ਪੈਰੋਲ ਉਨ੍ਹਾਂ ਨੂੰ ਆਪਣੇ ਵੱਡੇ ਭਰਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਉਨ੍ਹਾਂ ਦੇ ਭਰਾ ਦਾ ਭੋਗ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਦੇ ਮੰਜੀ ਸਾਹਿਬ ਗੁਰਦੁਆਰਾ ਵਿੱਚ ਪੈ ਰਿਹਾ ਹੈ। ਉਨ੍ਹਾਂ ਨੂੰ ਪਟਿਆਲਾ ਜੇਲ੍ਹ ਤੋਂ ਪੂਰੀ ਸੁਰੱਖਿਆ ਹੇਠ ਲੁਧਿਆਣਾ ਲਿਆਂਦਾ ਜਾ ਰਿਹਾ ਹੈ। ਇਸ ਤੋਂ ਪਹਿਲਾਂ 2021 ਵਿੱਚ ਉਨ੍ਹਾਂ ਨੂੰ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ 1 ਘੰਟੇ ਲਈ ਪੈਰੋਲ ਦਿੱਤੀ ਗਈ ਸੀ।