ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਾਉਣ ਦੀ ਵਾਇਰਲ ਹੋਈ ਵੀਡੀਓ ਦੇ ਮਾਮਲੇ ‘ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੁਰੇ ਫਸ ਗਏ ਹਨ। ਇਸ ਮਾਮਲੇ ਉਤੇ ਮਹਿਲਾ ਕਮਿਸ਼ਨ ਨੇ ਚੰਨੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਚਰਨਜੀਤ ਚੰਨੀ ਨਾਲ ਜੁੜੀ ਵੀਡੀਓ ਦਾ ਮਹਿਲਾ ਕਮਿਸ਼ਨ ਨੇ ਨੋਟਿਸ ਲਿਆ ਹੈ। ਮਹਿਲਾ ਕਮਿਸ਼ਨ ਨੇ DGP ਨੂੰ ਪੱਤਰ ਲਿਖਿਆ ਹੈ।

ਮਹਿਲਾ ਕਮਿਸ਼ਨ ਨੇ DGP ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਕੱਲ੍ਹ ਦੁਪਹਿਰ 2 ਵਜੇ ਤੱਕ ਸਟੇਟਸ ਰਿਪੋਰਟ ਸੌਂਪਣ ਲਈ ਵੀ ਕਿਹਾ ਗਿਆ ਹੈ।