ਹਰਿਆਣਾ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਲਈ ਨਵਾਂ ਆਦੇਸ਼ ਜਾਰੀ ਕੀਤਾ ਗਿਆ ਹੈ। ਜਾਰੀ ਹੁਕਮਾਂ ਅਨੁਸਾਰ ਹੁਣ ਹਰ ਦੂਜੇ ਸ਼ਨੀਵਾਰ ਨੂੰ ਸਾਰੇ ਸਕੂਲਾਂ ਵਿੱਚ ਛੁੱਟੀ ਕਰਨੀ ਹੀ ਪਵੇਗੀ। ਪਹਿਲਾਂ ਪ੍ਰਾਈਵੇਟ ਸਕੂਲ ਛੁੱਟੀ ਤੋਂ ਟਾਲਾ ਵੱਟ ਜਾਂਦੇ ਸੀ। ਇਹ ਨਿਯਮ ਅੱਜ ਯਾਨੀ 9 ਨਵੰਬਰ 2024 ਤੋਂ ਲਾਗੂ ਹੋ ਰਿਹਾ ਹੈ। ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਰਾਹਤ ਦੀ ਖ਼ਬਰ ਹੈ। ਹੁਣ ਲੰਬੇ ਵੀਕਐਂਡ ਦਾ ਇੰਤਜ਼ਾਰ ਕਰਨ ਦੀ ਲੋੜ ਨਹੀਂ ਹੈ।
ਜਾਣਕਾਰੀ ਅਨੁਸਾਰ ਵਿਭਾਗ ਨੇ ਹੁਕਮਾਂ ਵਿੱਚ ਕਿਹਾ ਹੈ ਕਿ ਦੇਖਣ ਵਿੱਚ ਆਇਆ ਹੈ ਕਿ ਗਜ਼ਟਿਡ, ਲੋਕਲ ਜਾਂ ਹੋਰ ਐਲਾਨੀਆਂ ਛੁੱਟੀਆਂ ਦੌਰਾਨ ਕੁਝ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਇਲਾਵਾ ਹੋਰ ਗਤੀਵਿਧੀਆਂ ਲਈ ਸਕੂਲ ਬੁਲਾਉਂਦੇ ਹਨ, ਜੋ ਕਿ ਗਲਤ ਹੈ। ਇਹ ਵੀ ਹੁਕਮ ਦਿੱਤਾ ਗਿਆ ਹੈ ਕਿ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਕਿਸੇ ਵੀ ਗਤੀਵਿਧੀ ਲਈ ਸਕੂਲ ਨਾ ਬੁਲਾਇਆ ਜਾਵੇ।
ਜੇਕਰ ਕੋਈ ਸਕੂਲ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦਾ ਮਾਮਲਾ ਵਿਭਾਗੀ ਕਾਰਵਾਈ ਲਈ ਉੱਚ ਅਧਿਕਾਰੀਆਂ ਨੂੰ ਭੇਜਿਆ ਜਾਵੇਗਾ। ਇਸ ਤੋਂ ਬਾਅਦ ਜੋ ਵੀ ਕਾਰਵਾਈ ਹੋਵੇਗੀ, ਉਸ ਲਈ ਸਕੂਲ ਮੁਖੀ ਜਾਂ ਪ੍ਰਸ਼ਾਸਨ ਖੁਦ ਜ਼ਿੰਮੇਵਾਰ ਹੋਵੇਗਾ। ਹਰਿਆਣਾ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਹੀਨੇ ਦੇ ਦੂਜੇ ਸ਼ਨੀਵਾਰ ਨੂੰ ਛੁੱਟੀ (Schools Closed) ਰਹੇਗੀ। ਸਿੱਖਿਆ ਵਿਭਾਗ ਦੇ ਹੁਕਮਾਂ ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ ਇਹ 9 ਨਵੰਬਰ, 2024 ਤੋਂ ਰਾਜ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਲਾਗੂ ਕੀਤਾ ਜਾ ਰਿਹਾ ਹੈ।