ਪੰਜਾਬ ਪੁਲਿਸ ਦੇ ਹੱਥ ਇੱਕ ਵੱਡੀ ਸਫ਼ਲਤਾ ਲੱਗੀ ਹੈ। ਪੁਲਿਸ ਨੇ ਬੱਬਰ ਖ਼ਾਲਸਾ ਦੇ 2 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਵਾਰਦਾਤ ਹੋਣ ਤੋਂ ਬਚਾਈ ਹੈ। ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਨੇ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਨੇ ਜਲੰਧਰ ਤੋਂ ਬੱਬਰ ਖਾਲਸਾ ਦੇ 2 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਨੇ ਟਵੀਟ ਕਰਕੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ 4 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਸਬੰਧੀ ਅੱਜ ਜਲੰਧਰ ਦੇ ਪੁਲਿਸ ਕਮਿਸ਼ਨਰ ਪ੍ਰੈੱਸ ਕਾਨਫਰੰਸ ਕਰਨਗੇ। ਪੁਲਿਸ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਖੁਫੀਆ ਸੂਚਨਾ ਦੇ ਆਧਾਰ ‘ਤੇ ਕਾਊਂਟਰ ਇੰਟੈਲੀਜੈਂਸ ਨੇ ਕਾਰਵਾਈ ਕਰਦੇ ਹੋਏ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਸਬੰਧਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।
In an intelligence-based operation, Punjab Police averts possible target killings with the arrest of 2 members of Babbar Khalsa International (BKI)-backed terror module
— DGP Punjab Police (@DGPPunjabPolice) March 7, 2024
The module was operated by #USA based Harpreet Singh @ Happy Passian, a close aide of #Pakistan based… pic.twitter.com/Ab9FNk2xtf
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਿਸੇ ਵੱਡੇ ਨੇਤਾ ਨੂੰ ਨਿਸ਼ਾਨਾ ਬਣਾਉਣ ਲਈ ਪੰਜਾਬ ਆਏ ਸਨ। ਫਿਲਹਾਲ ਕਾਊਂਟਰ ਇੰਟੈਲੀਜੈਂਸ ਨੇ ਇਸ ਸਬੰਧੀ ਕੋਈ ਖੁਲਾਸਾ ਨਹੀਂ ਕੀਤਾ ਹੈ। ਦੁਪਹਿਰ ਤੱਕ ਜਲੰਧਰ ਪੁਲਿਸ ਇਸ ਸਬੰਧੀ ਹੋਰ ਵੱਡੇ ਖੁਲਾਸੇ ਕਰ ਸਕਦੀ ਹੈ। ਇਸ ਤੋਂ ਬਾਅਦ ਜਲਦ ਹੀ ਪੁਲਿਸ ਦੋਵਾਂ ਅੱਤਵਾਦੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਵੇਗੀ।