ਸੂਬਾ ਸਰਕਾਰ ਵੱਲੋਂ ਕੱਲ੍ਹ ਯਾਨੀ 17 ਅਪ੍ਰੈਲ ਦਿਨ ਬੁੱਧਵਾਰ ਨੂੰ ਪੰਜਾਬ ਭਰ ਵਿਚ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹਿਣ ਵਾਲੀ ਹੈ। ਦਰਅਸਲ ਸ੍ਰੀ ਰਾਮ ਨੌਮੀ ਦੇ ਮੌਕੇ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਪੰਜਾਬ ਸਣੇ ਦੇਸ਼ ਭਰ ਵਿਚ ਰਾਮ ਨੌਮੀ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਸਰਕਾਰ ਵੱਲੋਂ ਜਾਰੀ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਰਾਮ ਨੌਮੀ ਨੂੰ ਜਨਤਕ ਛੁੱਟੀ ਐਲਾਨਿਆ ਗਿਆ ਹੈ।