ਭਲਕੇ ਸੜਕਾਂ ਜਾਮ ਕਰਨਗੇ ਕਿਸਾਨ,ਰਾਜੇਵਾਲ ਦਾ ਵੱਡਾ ਐਲਾਨ

ਪੰਜਾਬ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ ਐਤਵਾਰ ਨੂੰ ਪੂਰੇ ਸੂਬੇ ਵਿੱਚ ਸੜਕਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਉਕਤ ਜਾਮ 13 ਅਕਤੂਬਰ ਦਿਨ ਐਤਵਾਰ ਨੂੰ ਤਿੰਨ ਘੰਟੇ ਲਈ ਲਗਾਇਆ ਜਾਵੇਗਾ। ਇਹ ਐਲਾਨ ਬਲਬੀਰ ਸਿੰਘ ਰਾਜੇਵਾਲ ਨੇ ਕੀਤਾ ਹੈ। ਦਸ ਦੇਈਏ ਕਿ ਚੰਡੀਗੜ੍ਹ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਰਾਜੇਵਾਲ ਨੇ ਉਪਰੋਕਤ ਪਹਿਲੂਆਂ ਬਾਰੇ ਵਿਸਥਾਰ ਨਾਲ ਦੱਸਿਆ। ਰਾਜੇਵਾਲ ਨੇ ਕਿਹਾ ਕਿ ਅਜੇ ਤੱਕ ਫ਼ਸਲਾਂ ਦੀ ਖ਼ਰੀਦ ਸ਼ੁਰੂ ਨਹੀਂ ਹੋਈ ਹੈ। ਇਸ ਕਾਰਨ ਕਿਸਾਨਾਂ ਦਾ ਨੁਕਸਾਨ ਹੋ ਰਿਹਾ ਹੈ, ਇਸ ਲਈ ਸੂਬਾ ਅਤੇ ਦਿੱਲੀ ਸਰਕਾਰ ਜ਼ਿੰਮੇਵਾਰ ਹੈ।

ਰਾਜੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਦਾਅਵਾ ਕੀਤਾ ਗਿਆ ਸੀ ਪਰ ਅਜਿਹਾ ਕੁਝ ਨਹੀਂ ਹੋਇਆ। ਜੇ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਝੋਨਾ ਨਹੀਂ ਖ਼ਰੀਦਦੀ  ਤਾਂ ਇਸ ਨਾਲ ਪੰਜਾਬ ਦੇ ਕਿਸਾਨਾਂ ਦਾ ਭਾਰੀ ਨੁਕਸਾਨ ਹੋਵੇਗਾ। ਅਜਿਹੇ ਵਿੱਚ ਸਰਕਾਰ ਨੂੰ ਚੇਤਾਵਨੀ ਦੇਣ ਲਈ ਜਾਮ ਦਾ ਐਲਾਨ ਕੀਤਾ ਗਿਆ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ 13 ਅਕਤੂਬਰ ਨੂੰ ਸੂਬੇ ਭਰ ਵਿੱਚ ਕਈ ਪ੍ਰਮੁੱਖ ਸੜਕਾਂ ਤੇ ਹਾਈਵੇਅ ਜਾਮ ਕੀਤੇ ਜਾਣਗੇ। ਉਕਤ ਸੜਕਾਂ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬੰਦ ਰਹਿਣਗੀਆਂ। ਇਸ ਦੇ ਨਾਲ ਹੀ ਕਿਸਾਨਾਂ ਦੀ ਲੀਡਰਸ਼ਿਪ 14 ਅਕਤੂਬਰ ਯਾਨੀ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਇਕੱਤਰ ਹੋ ਕੇ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕਰੇਗੀ। ਤਾਂ ਜੋ ਕਿਸਾਨ ਲਾਭ ਉਠਾ ਸਕਣ।

Advertisement