ਭਲਕੇ ਹੋਏਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਪੜ੍ਹੋ ਪੂਰੀ ਖ਼ਬਰ…………

27 ਫਰਵਰੀ ਯਾਨਿ ਕਿ ਕਲ੍ਹ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਦੇ ਵਿੱਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਵਿੱਚ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਦੁਪਹਿਰ 12 ਵਜੇ ਹੋਵੇਗੀ। ਹਾਲ ਦੀ ਘੜੀ ਮੀਟਿੰਗ ਸੰਬੰਧੀ ਕੋਈ ਏਜੰਡਾ ਸਾਂਝਾ ਨਹੀਂ ਕੀਤਾ ਗਿਆ ਹੈ।

ਦਸ ਦੇਈਏ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਸਦਨ ਨੇ ਕੇਂਦਰ ਸਰਕਾਰ ਦਾ ਕੌਮੀ ਖੇਤੀ ਮੰਡੀ ਨੀਤੀ ਦਾ ਖਰੜਾ ਸਰਬਸੰਮਤੀ ਨਾਲ ਰੱਦ ਕਰ ਦਿੱਤਾ। ਦੱਸ ਦਈਏ ਮੁੱਖ ਮੰਤਰੀ ਅੱਖ ਵਿੱਚ ਇਨਫੈਕਸ਼ਨ ਹੋਣ ਦੇ ਬਾਵਜੂਦ ਕੌਮੀ ਖੇਤੀ ਮੰਡੀ ਨੀਤੀ ਦੇ ਖਰੜੇ ਖਿਲਾਫ਼ ਆਏ ਮਤੇ ’ਚ ਸ਼ਾਮਲ ਹੋਣ ਲਈ ਪੁੱਜੇ ਸਨ। ਸੀਐੱਮ ਮਾਨ ਨੇ ਇਸ ਮੌਕੇ ਬਹਿਸ ਨੂੰ ਸਮੇਟਦਿਆਂ ਕਿਹਾ ਕਿ ਕੇਂਦਰੀ ਖਰੜਾ ਸਿੱਧੇ ਤੌਰ ’ਤੇ ਸੂਬਾਈ ਅਧਿਕਾਰਾਂ ’ਤੇ ਹਮਲਾ ਹੈ ਅਤੇ ਕਿਸਾਨ ਹਿੱਤਾਂ ਦੇ ਵਿਰੁੱਧ ਭੁਗਤਦਾ ਹੈ।

Advertisement