ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ ਹੈ। ਇਸੇ ਵਿਚਕਾਰ ਕਲ੍ਹ ਸ਼ਨੀਵਾਰ ਨੂੰ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਚੰਡੀਗੜ੍ਹ ਹੋਵੇਗੀ। ਸਰਕਾਰ ਵੱਲੋਂ ਬਜਟ ਸੈਸ਼ਨ ਦੇ ਵਿਚਾਲੇ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਸਰਕਾਰ ਵੱਲੋਂ ਮੁਲਾਜ਼ਮਾਂ ਤੋਂ ਲੈ ਕੇ ਆਮ ਲੋਕਾਂ ਨੂੰ ਲੈ ਕੇ ਵੱਡੇ ਫੈਸਲੇ ਲੈ ਸਕਦੀ ਹੈ। ਇਸ ਦੌਰਾਨ ਮੁਲਾਜ਼ਮਾਂ ਦੇ DA ਵਿੱਚ ਵਾਧੇ ਸਬੰਧੀ ਫੈਸਲਾ ਵੀ ਲਿਆ ਜਾ ਸਕਦਾ ਹੈ। ਉੱਥੇ ਹੀ ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਸਬੰਧੀ ਪ੍ਰਸਤਾਵ ਵੀ ਮੀਟਿੰਗ ਵਿੱਚ ਆ ਸਕਦਾ ਹੈ।
