ਭਿਆਨਕ ਗਰਮੀ ਦਾ ਕਹਿਰ, ਮੋਹਾਲੀ ਚ ਕੁਰਸੀ ਤੇ ਬੈਠੇ ਵਿਅਕਤੀ ਦੀ ਮੌਤ

ਪੂਰੇ ਉਤਰ ਭਾਰਤ ਵਿੱਚ ਇਸ ਵੇਲੇ ਕਹਿਰ ਦੀ ਗਰਮੀ ਪੈ ਰਹੀ ਹੈ। ਹਾਲਾਂਕਿ ਦੱਖਣੀ ਭਾਰਤ ਵਿੱਚ ਮਾਨਸੂਨ ਦੇ ਮੀਂਹ ਕਾਰਨ ਆਏ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਹੀਟ ਵੇਵ ਦਾ ਆਰੇਂਜ ਅਲਰਟ ਜਾਰੀ ਕੀਤਾ ਹੋਇਆ ਹੈ। ਇਸ ਵੇਲੇ ਪੰਜਾਬ ਅੱਤ ਦੀ ਗਰਮੀ ਦੀ ਲਪੇਟ ਵਿੱਚ ਹੈ। ਮੋਹਾਲੀ ‘ਚ ਗਰਮੀ ਕਾਰਨ ਇਕ ਮੌਤ ਹੋ ਗਈ ਹੈ। ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਚੰਡੀਗੜ੍ਹ, ਪਠਾਨਕੋਟ, ਹਲਵਾਰਾ, ਬਠਿੰਡਾ ਅਤੇ ਗੁਰਦਾਸਪੁਰ ਤੇਜ਼ ਗਰਮੀ ਦੀ ਲਪੇਟ ਵਿੱਚ ਰਹੇ।

ਮੋਹਾਲੀ ‘ਚ ਭਿਆਨਕ ਗਰਮੀ ‘ਚ ਕੁਰਸੀ ‘ਤੇ ਬੈਠੇ ਇਕ 35 ਤੋਂ 40 ਸਾਲ ਦੇ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜ ਬਹਾਦਰ ਵਜੋਂ ਹੋਈ ਹੈ, ਜੋ ਕਿ ਨੇਪਾਲ ਦਾ ਰਹਿਣ ਵਾਲਾ ਸੀ। ਉਹ ਫੇਜ਼-5 ਸਥਿਤ ਪੀਜੀ ਵਿੱਚ ਕੁੱਕ ਸੀ। ਸੋਮਵਾਰ ਦੁਪਹਿਰ ਕਰੀਬ 3 ਵਜੇ ਉਹ ਜੂਸ ਵਿਕਰੇਤਾ ਦੇ ਸਟਾਲ ਕੋਲ ਕੁਰਸੀ ‘ਤੇ ਬੈਠ ਗਿਆ ਅਤੇ ਕਾਫੀ ਦੇਰ ਤੱਕ ਕੋਈ ਹਿਲਜੁਲ ਨਾ ਹੋਣ ‘ਤੇ ਦੁਕਾਨਦਾਰ ਨੇ ਉਸ ਨੂੰ ਹਿਲਾ ਕੇ ਵੇਖਿਆ। ਜਦੋਂ ਉਸ ਨੇ ਕੋਈ ਜਵਾਬ ਨਾ ਦਿੱਤਾ ਤਾਂ ਉਸ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਪੀਸੀਆਰ ਮੁਲਾਜ਼ਮਾਂ ਨੇ ਆ ਕੇ ਉਸ ਨੂੰ ਸਿਵਲ ਹਸਪਤਾਲ ਫੇਜ਼-6 ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਅਨੁਸਾਰ ਉਸ ਦੀ ਮੌਤ ਗਰਮੀ ਕਾਰਨ ਹੋਈ ਹੈ।

ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਬਿਹਾਰ, ਝਾਰਖੰਡ, ਪੂਰਬੀ ਮੱਧ ਪ੍ਰਦੇਸ਼, ਉੱਤਰੀ ਰਾਜਸਥਾਨ ਅਤੇ ਪੱਛਮੀ ਬੰਗਾਲ ਦੇ ਗੰਗਾ ਤੱਟੀ ਖੇਤਰਾਂ ਵਿੱਚ ਸਖ਼ਤ ਗਰਮੀ ਪੈ ਰਹੀ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਜੰਮੂ ਡਿਵੀਜ਼ਨ ਦੇ ਮੈਦਾਨੀ ਅਤੇ ਨੀਵੇਂ ਖੇਤਰ ਵੀ ਗਰਮੀ ਤੋਂ ਪੀੜਤ ਹਨ। ਦਿਨ ਵੇਲੇ ਤੇਜ਼ ਧੁੱਪ ਕਾਰਨ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਰਿਹਾ ਹੈ। ਇਹ ਭਿਆਨਕ ਗਰਮੀ ਹੈ. ਇਨ੍ਹਾਂ ਰਾਜਾਂ ਵਿੱਚ ਪਿਛਲੇ 24 ਘੰਟਿਆਂ ਵਿੱਚ ਤਾਪਮਾਨ 44 ਤੋਂ 46 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Advertisement