ਭਿਆਨਕ ਰੇਲ ਹਾਦਸਾ, ਕੰਚਨਜੰਗਾ ਐਕਸਪ੍ਰੈਸ ਨਾਲ ਟਕਰਾਈ ਮਾਲ ਗੱਡੀ

ਪੱਛਮੀ ਬੰਗਾਲ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਇੱਥੇ ਜਲਪਾਈਗੁੜੀ ਵਿੱਚ ਯਾਤਰੀਆਂ ਨਾਲ ਭਰੀ ਕੰਚਨਜੰਗਾ ਐਕਸਪ੍ਰੈਸ ਇੱਕ ਮਾਲ ਗੱਡੀ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕੰਚਨਜੰਗਾ ਐਕਸਪ੍ਰੈਸ ਦੇ ਕਈ ਡੱਬੇ ਪਟੜੀ ਤੋਂ ਉੱਤਰ ਗਏ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਸਵੇਰੇ 9.30 ਵਜੇ ਵਾਪਰਿਆ। ਟ੍ਰੇਨ ਨੰਬਰ 13174 ਕੰਚਨਜੰਗਾ ਐਕਸਪ੍ਰੈਸ ਇੱਕ ਮਾਲ ਗੱਡੀ ਨਾਲ ਟਕਰਾ ਗਈ। ਇਸ ਤੋਂ ਬਾਅਦ ਕੰਚਨਜੰਗਾ ਐਕਸਪ੍ਰੈਸ ਦੇ ਦੋ ਡੱਬੇ ਪਟੜੀ ਤੋਂ ਉੱਤਰ ਗਏ। ਹਾਲਾਂਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ। ਇਸ ਹਾਦਸੇ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਹਾਦਸੇ ਤੋਂ ਬਾਅਦ ਦੀ ਵੀਡੀਓ ਸਾਹਮਣੇ ਆਈ ਹੈ।

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ, ਦਾਰਜੀਲਿੰਗ ਜ਼ਿਲ੍ਹੇ ਦੇ ਫਾਂਸੀਦੇਵਾ ਇਲਾਕੇ ਵਿੱਚ ਹੁਣੇ ਇੱਕ ਦਰਦਨਾਕ ਰੇਲ ਹਾਦਸੇ ਦੀ ਖ਼ਬਰ ਸੁਣ ਕੇ ਮੈਂ ਦੁਖੀ ਹਾਂ। ਹੋਰ ਜਾਣਕਾਰੀ ਦੀ ਅਜੇ ਉਡੀਕ ਹੈ। ਕੰਚਨਜੰਗਾ ਐਕਸਪ੍ਰੈਸ ਮਾਲ ਗੱਡੀ ਨਾਲ ਟਕਰਾ ਗਈ। ਡੀਐਮ, ਐਸਪੀ, ਡਾਕਟਰ, ਐਂਬੂਲੈਂਸ ਤੇ ਡਿਜ਼ਾਸਟਰ ਟੀਮਾਂ ਨੂੰ ਮਦਦ ਲਈ ਮੌਕੇ ‘ਤੇ ਭੇਜਿਆ ਗਿਆ ਹੈ। ਬਚਾਅ ਕਾਰਜ ਜੰਗੀ ਪੱਧਰ ‘ਤੇ ਸ਼ੁਰੂ ਕਰ ਦਿੱਤੇ ਗਏ ਹਨ।

Advertisement