ਹਰਿਆਣਾ ਦੇ ਰੋਹਤਕ ਜ਼ਿਲ੍ਹੇ ਵਿਚ ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ਉਤੇ ਭੂਚਾਲ ਦੀ ਤੀਬਰਤਾ 3 ਸੀ। ਰੋਹਤਕ ਅਤੇ ਆਸਪਾਸ ਦੇ ਜ਼ਿਲ੍ਹਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰੋਹਤਕ ਦੇ ਝੱਜਰ ਵਿਚ ਵੀ ਸਵੇਰੇ 7:50 ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਵੀ ਰੋਹਤਕ ਰਿਹਾ ਅਤੇ ਭੂਚਾਲ ਦੀ ਤੀਬਰਤਾ 3 ਮਾਪੀ ਗਈ ਹੈ। ਹਾਲਾਂਕਿ ਇਸ ਭੂਚਾਲ ਦੌਰਾਨ ਕਿਸੇ ਵੀ ਜਾਨਮਾਲ ਦੇ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ। ਸਵੇਰ ਸਮੇਂ ਆਏ ਭੂਚਾਲ ਕਾਰਨ ਲੋਕ ਸਹਿਮ ਗਏ ਅਤੇ ਆਪਣੇ ਘਰਾਂ ਵਿੱਚੋਂ ਬਾਹਰ ਆ ਗਏ।
ਜ਼ਿਕਰਯੋਗ ਹੈ ਕਿ ਰੋਹਤਕ ਵਿਚ ਪਹਿਲਾਂ ਵੀ ਭੁਚਾਲ ਆ ਚੁੱਕੇ ਹਨ, ਸਾਲ 2023 ਵਿਚ ਇੱਥੇ 2 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।