ਦੇਸ਼ ਵਿਚ ਮੌਸਮ ਦਾ ਪੈਟਰਨ ਬਦਲ ਗਿਆ ਹੈ। 11 ਰਾਜਾਂ ਵਿੱਚ ਸੀਤ ਲਹਿਰ ਚੱਲ ਰਹੀ ਹੈ। ਤਾਪਮਾਨ 5 ਡਿਗਰੀ ਤੱਕ ਪਹੁੰਚ ਗਿਆ ਹੈ। ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ ਵਿੱਚ ਕੜਾਕੇ ਦੀ ਠੰਢ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਪਹਾੜਾਂ ਉਤੇ ਵੀ ਭਾਰੀ ਬਰਫ਼ਬਾਰੀ ਪੈ ਰਹੀ ਹੈ। ਉੱਤਰ-ਪੂਰਬੀ ਅਤੇ ਹਿਮਾਲੀਅਨ ਰਾਜਾਂ ਵਿੱਚ ਵੀ ਠੰਢ ਵਧ ਗਈ ਹੈ। ਇਸ ਦੇ ਨਾਲ ਹੀ ਦੱਖਣੀ ਭਾਰਤ ਵਿੱਚ ਭਾਰੀ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ-ਐਨਸੀਆਰ ਵਿੱਚ ਸੀਤ ਲਹਿਰ ਘੱਟ ਰਹੀ ਹੈ, ਪਿਛਲੇ ਦਿਨਾਂ ਦੇ ਮੁਕਾਬਲੇ ਤਾਪਮਾਨ ਵਿੱਚ ਵਾਧਾ ਹੋਇਆ ਹੈ। ਸ਼ਨੀਵਾਰ ਨੂੰ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਦਿੱਲੀ-ਐੱਨਸੀਆਰ ‘ਚ ਇਸ ਸਮੇਂ ਪੈ ਰਹੀ ਕੜਾਕੇ ਦੀ ਠੰਡ ਤੋਂ ਲੋਕਾਂ ਨੂੰ ਰਾਹਤ ਮਿਲਣ ਵਾਲੀ ਹੈ। ਪਿਛਲੇ ਦਿਨਾਂ ਦੇ ਮੁਕਾਬਲੇ ਤਾਪਮਾਨ ਵਿੱਚ 4 ਡਿਗਰੀ ਦਾ ਵਾਧਾ ਹੋਇਆ ਹੈ। ਆਮ ਤੌਰ ‘ਤੇ ਦਸੰਬਰ ਦੇ ਆਖਰੀ 15 ਦਿਨਾਂ ‘ਚ ਦਿੱਲੀ-ਐੱਨਸੀਆਰ ‘ਚ ਤਾਪਮਾਨ 5 ਡਿਗਰੀ ਤੋਂ ਹੇਠਾਂ ਪਹੁੰਚ ਜਾਂਦਾ ਹੈ ਪਰ ਇਸ ਵਾਰ ਤਾਪਮਾਨ 11 ਤੱਕ ਹੀ ਪਹੁੰਚਿਆ ਹੈ। ਦਿੱਲੀ-ਐਨਸੀਆਰ ਦੇ ਨਾਲ-ਨਾਲ ਆਸਪਾਸ ਦੇ ਰਾਜਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਪੰਜਾਬ ਅਤੇ ਹਰਿਆਣਾ ਵਿਚ ਤਾਪਮਾਨ ਡਿੱਗਣ ਕਾਰਨ ਇਕਦਮ ਠੰਢਵਧੀ ਹੈ। ਹਾਲਾਂਕਿ, ਪੱਛਮੀ ਗੜਬੜੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਹੋਰ ਹੇਠਾਂ ਆ ਸਕਦਾ ਹੈ।