ਮੁੜ ਮੌਸਮ ਲਏਗਾ ਕਰਵਟ, ਹੋਇਆ ਅਲਰਟ ਜਾਰੀ

ਅੱਜ ਤੋਂ ਅਗਲੇ ਦੋ-ਤਿੰਨ ਦਿਨਾਂ ਤੱਕ ਉੱਤਰ ਪ੍ਰਦੇਸ਼, ਬਿਹਾਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦਿੱਲੀ, ਨੋਇਡਾ ਅਤੇ ਐਨਸੀਆਰ ਖੇਤਰਾਂ ਵਿੱਚ ਅੱਜ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਹੈ।

ਆਈਐਮਡੀ ਨੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਰਫ਼ਬਾਰੀ ਲਈ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਯਾਨੀ 5 ਮਾਰਚ ਤੋਂ ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ, ਉਤਰਾਖੰਡ ‘ਚ ਬਰਫਬਾਰੀ ਅਤੇ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ‘ਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੰਨਾ ਹੀ ਨਹੀਂ ਅੱਜ ਝਾਰਖੰਡ, ਸਿੱਕਮ ਅਤੇ ਉੱਤਰ ਪੂਰਬ ਦੇ ਕਈ ਇਲਾਕਿਆਂ ‘ਚ ਗੜੇਮਾਰੀ ਅਤੇ ਤੂਫਾਨ ਦੀ ਸੰਭਾਵਨਾ ਹੈ।

Advertisement